Tarn Taran Firing: ਤਰਨਤਾਰਨ ’ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਤਰਨਤਾਰਨ ਦੇ ਪਿੰਡ ਖਾਲੜਾ ਦੀ ਹੈ ਜਿੱਥੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇੱਕ ਧਿਰ ਨੇ ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਨੇ ਮੌਜੂਦਾ ਸਰਪੰਚ ‘ਤੇ ਗੋਲੀਆਂ ਚਲਾਉਣ ਦਾ ਦੋਸ਼ ਲਗਾਇਆ ਹੈ।ਜ਼ਖਮੀ ਨੌਜਵਾਨ ਨੂੰ ਤਰਨਤਾਰਨ ਤੋਂ ਗੰਭੀਰ ਹਾਲਤ ‘ਚ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਮੁਲਜ਼ਮਾਂ ਦੇ ਪਿਸਤੌਲ ਤੋਂ ਫ਼ਰਾਰ ਮਿਸ ਹੋ ਗਿਆ, ਜਿਸ ਤੋਂ ਬਾਅਦ ਗੁਆਂਢ ਦੀ ਔਰਤ ਨੇ ਹਰੀਸ਼ ਨੂੰ ਅੰਦਰ ਖਿੱਚ ਕੇ ਉਸ ਦੀ ਜਾਨ ਬਚਾਈ। ਹਰੀਸ਼ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਜ਼ਿਆਦਾ ਖੂਨ ਵਹਿਣ ਕਾਰਨ ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ, ਥਾਣਾ ਖਾਲੜਾ ਦੇ ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਹਿੰਦੂਸਥਾਨ ਸਮਾਚਾਰ