Amritsar News: ਕ੍ਰਿਸਟਲ ਚੌਂਕ ਵਿੱਚ ਉਸ ਸਮੇਂ ਮਾਹੌਲ ਤਨਾਵਪੂਰਨ ਹੋ ਗਿਆ ਜਦੋਂ ਇੱਕ ਐਕਟੀਵਾ ਸਵਾਰ ਔਰਤ ਦਾ ਟਰੱਕ ਦੇ ਨਾਲ ਐਕਸੀਡੈਂਟ ਹੋ ਗਿਆ ਹਾਦਸਾ ਇੰਨਾ ਭਿਆਨਕ ਸੀ ਕਿ ਐਕਟੀਵਾ ਸਵਾਰ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦੇ ਨਾਲ ਇੱਕ ਛੋਟਾ ਬੱਚਾ ਵੀ ਸੀ ਜੋ ਕਿ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਸੀਮੈਂਟ ਨਾਲ ਭਰਿਆ ਟਰੱਕ ਐਕਟੀਵਾ ਦੇ ਨਾਲ ਟਕਰਾਉਣ ਨਾਲ ਇਹ ਹਾਦਸਾ ਵਾਪਰਿਆ ਤੇ ਐਕਟੀਵਾ ਸਵਾਰ ਔਰਤ ਦੀ ਦਰਦਨਾਕ ਮੌਤ ਹੋ ਗਈ ਜਦਕਿ ਇਸ ਔਰਤ ਦੇ ਨਾਲ ਐਕਟੀਵਾ ਤੇ ਇੱਕ ਛੋਟਾ ਬੱਚਾ ਵੀ ਸੀ ਜੋ ਗੰਭੀਰ ਵਿੱਚ ਜਖਮੀ ਹੋ ਗਿਆ ਹੈ ਅਤੇ ਟਰੱਕ ਚਾਲਕ ਨੂੰ ਪੁਲਿਸ ਨੇ ਕਾਬੂ ਕਰ ਲਿਆ ਗਿਆ ਹੈ। ਇਸ ਮਾਮਲੇ ਚ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਕ੍ਰਿਸਲ ਚੌਂਕ ਵਿੱਚ ਐਕਟੀਵਾ ਤੇ ਟਰੱਕ ਦਾ ਐਕਸੀਡੈਂਟ ਹੋਣ ਦੀ ਖਬਰ ਸਾਹਮਣੇ ਆਈ ਸੀ ਜਦੋਂ ਮੌਕੇ ਤੇ ਪਹੁੰਚੇ ਤੇ ਉਹਨਾਂ ਵੱਲੋਂ ਟਰੱਕ ਨੂੰ ਵੀ ਆਪਣੇ ਕਬਜ਼ੇ ’ਚ ਲੈ ਲਿਆ ਤੇ ਟਰੱਕ ਚਾਲਕ ਨੂੰ ਵੀ ਆਪਣੇ ਕਬਜ਼ੇ ਚ ਲੈ ਲਿੱਆ ਤੇ ਐਕਟੀਵਾ ਚਾਲਕ ਔਰਤ ਦੀ ਮੌਤ ਹੋ ਗਈ ਹੈ ਫਿਲਹਾਲ ਐਕਟੀਵਾ ਦੇ ਨੰਬਰ ਤੋਂ ਔਰਤ ਦੇ ਪਰਿਵਾਰ ਦੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ