ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਦੀ ਦੇ ਮੌਸਮ ਦੀ ਅੱਜ ਪਹਿਲੀ ਬਾਰਿਸ਼ ਹੋਈ। ਦੇਰ ਰਾਤ ਅਤੇ ਅੱਜ ਸਵੇਰੇ ਅੰਮ੍ਰਿਤਸਰ ਅਤੇ ਜਲੰਧਰ ਸ਼ਹਿਰ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਇਸ ਸਰਦੀ ਦੀ ਬਰਸਾਤ ਕਾਰਨ ਜਿੱਥੇ ਲੋਕਾਂ ਨੇ ਪਹਾੜਾਂ ਦੀ ਠੰਡ ਨੂੰ ਮਹਿਸੂਸ ਕੀਤਾ, ਉੱਥੇ ਹੀ ਪਹਾੜੀ ਰਾਜਾਂ ਵਿੱਚ ਬਰਫਬਾਰੀ ਵੀ ਸ਼ੁਰੂ ਹੋ ਗਈ ਹੈ। ਜਿਸ ਕਾਰਨ ਤਾਪਮਾਨ ਹੋਰ ਡਿੱਗ ਗਿਆ ਹੈ। ਮੀਂਹ ਤੋਂ ਬਾਅਦ ਸੰਘਣੀ ਧੁੰਦ ਪੈ ਸਕਦੀ ਹੈ।
ਪਠਾਨਕੋਟ 2.1 ਡਿਗਰੀ ਨਾਲ ਸਭ ਤੋਂ ਠੰਢਾ ਜ਼ਿਲ੍ਹਾ ਰਿਹਾ
ਪੰਜਾਬ ਦੇ ਔਸਤ ਤਾਪਮਾਨ ‘ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਚੰਡੀਗੜ੍ਹ ਦੇ ਤਾਪਮਾਨ ‘ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦਾ ਪਠਾਨਕੋਟ 2.1 ਡਿਗਰੀ ਨਾਲ ਸਭ ਤੋਂ ਠੰਡਾ ਜ਼ਿਲ੍ਹਾ ਦਰਜ ਕੀਤਾ ਗਿਆ ਹੈ। ਪੰਜਾਬ ‘ਚ ਸੀਤ ਲਹਿਰ ਤੋਂ ਬਾਅਦ ਹੁਣ ਧੁੰਦ ਲੋਕਾਂ ਨੂੰ ਕਰੇਗੀ ਪਰੇਸ਼ਾਨ ਪੰਜਾਬ ਵਿੱਚ 25 ਦਸੰਬਰ ਤੱਕ ਧੁੰਦ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪੰਜਾਬ ਵਿੱਚ 26 ਦੀ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ
ਇਸ ਅਲਰਟ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਲੁਧਿਆਣਾ, ਬਰਨਾਲਾ ਅਤੇ ਬਠਿੰਡਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਧੁੰਦ ਕਾਰਨ ਖੁੱਲੇ ਇਲਾਕਿਆਂ ਵਿੱਚ ਹੋਰ ਵੀ ਸਮੱਸਿਆਵਾਂ ਪੈਦਾ ਹੋਣਗੀਆਂ। ਇਸ ਦੇ ਨਾਲ ਹੀ ਦੁਪਹਿਰ ਵੇਲੇ ਧੁੱਪ ਨਿਕਲਣ ਦੀ ਸੰਭਾਵਨਾ ਹੈ ਅਤੇ ਤਾਪਮਾਨ ਆਮ ਦੇ ਨੇੜੇ ਰਹੇਗਾ।