ਪੰਜਾਬ ‘ਚ ਬੀਤੇ ਸੋਮਵਾਰ ਨੂੰ ਕਈ ਇਲਾਕਿਆਂ ‘ਚ ਮੀਂਹ ਪੈਣ ਕਾਰਨ ਠੰਡ ‘ਚ ਵਾਧਾ ਵੇਖਣ ਨੂੰ ਮਿਲਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ 4.9 ਡਿਗਰੀ ਘੱਟ ਸੀ।
ਮੌਸਮ ਵਿਭਾਗ ਮੁਤਾਬਕ, ਪੰਜਾਬ ਦੇ 17 ਜ਼ਿਲ੍ਹਿਆਂ ‘ਚ 17 ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਕਈ ਇਲਾਕਿਆਂ ਵਿੱਚ ਧੁੰਦ ਪੈਣ ਨੂੰ ਲੈ ਕੇ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਜਲੰਧਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਲੁਧਿਆਣਾ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਲੁਧਿਆਣਾ ਵਿੱਚ ਵੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
ਆਈਐਮਡੀ ਨੇ 24 ਤੋਂ 27 ਦਸੰਬਰ ਤੱਕ ਹਿਮਾਚਲ ਪ੍ਰਦੇਸ਼ ਦੇ ਅਲੱਗ-ਥਲੱਗ ਖੇਤਰਾਂ ਵਿੱਚ ਦੇਰ ਰਾਤ ਅਤੇ ਤੜਕੇ ਦੇ ਘੰਟਿਆਂ ਦੌਰਾਨ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉਪ ਹਿਮਾਲੀਅਨ ਪੱਛਮੀ ਬੰਗਾਲ, ਬਿਹਾਰ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 26 ਦਸੰਬਰ ਤੱਕ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰਾਜਸਥਾਨ ਵਿੱਚ 28 ਤੋਂ 30 ਦਸੰਬਰ ਤੱਕ ਇਸੇ ਤਰ੍ਹਾਂ ਦੇ ਹਾਲਾਤ ਬਣੇ ਰਹਿਣਗੇ।
24 ਤੋਂ 26 ਦਸੰਬਰ ਤੱਕ ਹਿਮਾਚਲ ਪ੍ਰਦੇਸ਼ ਦੇ ਅਲੱਗ-ਥਲੱਗ ਖੇਤਰਾਂ ਵਿੱਚ ਜ਼ਮੀਨੀ ਠੰਡ ਪੈਣ ਦੀ ਬਹੁਤ ਸੰਭਾਵਨਾ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ 25 ਦਸੰਬਰ ਤੱਕ ਅਜਿਹੀ ਸਥਿਤੀ ਦਾ ਸਾਹਮਣਾ ਕਰਨਾ ਪੈਅ ਸਕਦਾ ਹੈ।