Chandigarh News:ਪੰਜਾਬ ਅਤੇ ਚੰਡੀਗੜ੍ਹ ‘ਚ ਇਸ ਸਮੇਂ ਕੜਾਕੇ ਦੀ ਠੰਢ ਪੈ ਰਹੀ ਹੈ। ਹਿਮਾਚਲ ‘ਚ ਬਰਫਬਾਰੀ ਕਾਰਨ ਇਲਾਕੇ ਦਾ ਮੌਸਮ ਠੰਢਾ ਹੋ ਗਿਆ ਹੈ। ਕਈ ਇਲਾਕਿਆਂ ‘ਚ ਸਵੇਰ ਅਤੇ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ।ਹਾਲਾਂਕਿ ਸੂਬੇ ‘ਚ ਪਿਛਲੇ 24 ਘੰਟਿਆਂ ‘ਚ ਤਾਪਮਾਨ 4.7 ਡਿਗਰੀ ਤੱਕ ਵਧਿਆ ਹੈ। ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ ਤਾਪਮਾਨ 21.6 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦਾ ਤਾਪਮਾਨ 20.1 ਡਿਗਰੀ ਦਰਜ ਕੀਤਾ ਗਿਆ ਹੈ। ਤਾਪਮਾਨ 6.4 ਡਿਗਰੀ ਵੱਧ ਗਿਆ ਹੈ। ਜਦੋਂਕਿ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਵਿੱਚ 4.6 ਡਿਗਰੀ ਦਰਜ ਕੀਤਾ ਗਿਆ ਹੈ।ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ‘ਚ 26 ਦਸੰਬਰ ਤੋਂ 28 ਦਸੰਬਰ ਤੱਕ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਸਮੇਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਗੜੇਮਾਰੀ ਅਤੇ ਤੂਫਾਨ ਦੀ ਵੀ ਸੰਭਾਵਨਾ ਹੈ।
ਹਿੰਦੂਸਥਾਨ ਸਮਾਚਾਰ