Patiala News: ਢਾਬੀਗੁੱਜਰਾਂ ਖਨੌਰੀ ਸਰਹੱਦ ਉੱਪਰ ਲਗਾਤਾਰ ਅੱਜ 30ਵੇਂ ਦਿਨ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਤੇ ਸੀਨੀਅਰ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਪਹੁੰਚੇ ਹਨ। ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸੰਬੰਧੀ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਕਿਸਾਨ ਆਗੂਆਂ ਨਾਲ ਗੱਲਬਾਤ ਕਰਦਿਆਂ ਕੇਂਦਰ ਤੇ ਹਰਿਆਣਾ ਸਰਕਾਰ ਦੇ ਕਿਸਾਨਾਂ ਪ੍ਰਤੀ ਬੇਰੁਖ਼ੀ ਵਾਲੇ ਰੱਵਈਏ ਦੀ ਸਖ਼ਤ ਅਲੋਚਨਾ ਕੀਤੀ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਅਪੀਲ ਕੀਤੀ ਹੈ।
ਹਿੰਦੂਸਥਾਨ ਸਮਾਚਾਰ