Mandi Gobindgarh News: ਸ਼ਹੀਦੀ ਦਿਹਾੜੇ ਮੌਕੇ ਫ਼ਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਟਰੈਕਟਰ ਟਰਾਲੀ ਦੀ ਟਰਾਲੇ ਨਾਲ ਟੱਕਰ ਹੋ ਗਈ।ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ ਉਰਫ਼ ਤਾਰੂ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ। ਮ੍ਰਿਤਕ ਹਲਕਾ ਖੇਮਕਰਨ ਦੇ ਪਿੰਡ ਭਗਵਾਨਪੁਰਾ ਦੇ ਰਹਿਣ ਵਾਲੇ ਸਨ। ਹਾਦਸੇ ’ਚ 10 ਤੋਂ ਵੱਧ ਸ਼ਰਧਾਲੂ ਜ਼ਖਮੀ ਹੋ ਗਏ। ਇਸ ਸੰਬੰਧੀ ਮੰਡੀ ਗੋਬਿੰਦਗੜ੍ਹ ਥਾਣਾ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ