Chandigarh News: ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਅਚਾਨਕ ਬਠਿੰਡਾ ਪੁੱਜੇ, ਜਿੱਥੇ ਉਨ੍ਹਾਂ ਵਲੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੀ ਬਠਿੰਡਾ ਦੀ ਗਰੀਨ ਸਿਟੀ ਕਲੋਨੀ ਵਿਚ ਸਥਿਤ ਵਿਖੇ ਮੁਲਾਕਾਤ ਕੀਤੀ ਗਈ।ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਬਾਬਾ ਗੁਰਿੰਦਰ ਸਿੰਘ ਹੈਲੀਕਾਪਟਰ ਰਾਹੀਂ ਆਪਣੇ ਬਠਿੰਡਾ ਵਿਖੇ ਸਥਿਤ ਡੇਰਾ ਰਾਧਾ ਸੁਆਮੀ ਵਿਖੇ ਪੁੱਜੇ, ਜਿਥੇ ਉਹ ਸ਼ਰਧਾਲੂਆਂ ਨੂੰ ਮਿਲਣ ਉਪਰੰਤ ਕਾਰ ਰਾਹੀਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ ’ਤੇ ਪੁੱਜੇ। ਉਨ੍ਹਾਂ ਦੀ ਕਾਫ਼ੀ ਸਮਾਂ ਗਿਆਨੀ ਹਰਪ੍ਰੀਤ ਸਿੰਘ ਨਾਲ ਗੱਲਬਾਤ ਚੱਲੀ। ਉਨ੍ਹਾਂ ਦੀ ਆਮਦ ਨੂੰ ਲੈ ਕੇ ਪੁਲਿਸ ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
ਹਿੰਦੂਸਥਾਨ ਸਮਾਚਾਰ