Sultanpur Lodhi: ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਜਿਥੇ ਸ੍ਰੀ ਫਤਿਹਗੜ੍ਹ ਸਾਹਿਬ ’ਚ ਬਹੁਤ ਵੱਡੇ ਪ੍ਰੋਗਰਾਮਾਂ ਉਲੀਕੇ ਜਾ ਰਹੇ ਹਨ ਉਥੇ ਹੀ ਸੁਲਤਾਨਪੁਰ ਲੋਧੀ ਵਿੱਚ ਵੀ ਮੋਤੀ ਰਾਮ ਮਹਿਰਾ ਦੀ ਯਾਦ ਵਿੱਚ ਮਹਿਰਾ ਬਿਰਾਦਰੀ ਵੱਲੋਂ ਸਵੇਰੇ ਤੋਂ ਹੀ ਦੁੱਧ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਉਚੇਚੇ ਤੌਰ ’ਤੇ ਪਹੁੰਚੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਵੀ ਪਹੁੰਚੇ। ਸੇਵਾ ਕਰ ਰਹੇ ਨੌਜਵਾਨਾਂ ਨੇ ਕਿਹਾ ਕਿ ਜੋ ਮੋਤੀਰਾਮ ਮਹਿਰਾ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਦੁੱਧ ਪਿਲਾਇਆ ਗਿਆ ਸੀ ਉਹਨਾਂ ਦੀ ਯਾਦ ਦੇ ਵਿੱਚ ਹੀ ਇਹ ਲੰਗਰ ਲਗਾਇਆ ਜਾਂਦਾ ਹੈ। ਉਨਾਂ ਕਿਹਾ ਕਿ ਇਹ ਲੰਗਰ ਸਵੇਰ ਤੋਂ ਸ਼ੁਰੂ ਹੋ ਕੇ ਦੇਰ ਰਾਤ ਤੱਕ ਚੱਲਦਾ ਹੈ। ਸੰਗਤਾਂ ਇਸ ਵਿੱਚ ਵੱਧ ਚੜ ਕੇ ਹਿੱਸਾ ਲੈਂਦੀਆਂ ਹਨ ਇੱਥੋਂ ਤੱਕ ਕਿ ਕਦੀ ਵੀ ਇਸ ਦੁੱਧ ਦੇ ਵਿੱਚ ਕਮੀ ਨਹੀਂ ਆਈ ਅਤੇ ਨਿਰੰਤਰ ਇਹ ਦੁੱਧ ਦਾ ਲੰਗਰ ਇੱਥੇ ਜਾਰੀ ਰਹਿੰਦਾ ਹੈ।
ਹਿੰਦੂਸਥਾਨ ਸਮਾਚਾਰ