Ajnala News: ਡੀ. ਐਸ. ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਵੱਡੀ ਸਫ਼ਲਤਾ ਹਾਸਲ ਕਰਦਿਆਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ 10 ਕਰੋੜ ਰੁਪਏ ਮੁੱਲ ਦੀ ਹੈਰੋਇਨ ਅਤੇ 1.40 ਲੱਖ ਦੀ ਡਰੱਗ ਮਨੀ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਜਦੋਂਕਿ ਇਕ ਹੋਰ ਨਸ਼ਾ ਤਸਕਰ ਭੱਜਣ ਵਿਚ ਕਾਮਯਾਬ ਹੋ ਗਿਆ। ਨਸ਼ਾ ਤਸਕਰਾਂ ਦੀ ਪਛਾਣ ਹਰਮਨ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪੱਤੀ ਬਾਬਾ ਬੂੜ ਸਿੰਘ ਵਾਲੀ ਬਾਬਾ ਬਕਾਲਾ ਅਤੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਪੁੱਤਰ ਕੁਲਵਿੰਦਰ ਸਿੰਘ ਵਾਸੀ ਬਾਬਾ ਬਕਾਲਾ ਵਜੋਂ ਹੋਈ ਹੈ, ਜਿੰਨ੍ਹਾ ਖਿਲਾਫ਼ ਥਾਣਾ ਅਜਨਾਲਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਹਿੰਦੂਸਥਾਨ ਸਮਾਚਾਰ