Chandigarh News: ਪੰਜਾਬ ਵਿੱਚ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਇੱਕ ਵਾਰ ਫਿਰ ਲਗਾਤਾਰ ਦੋ ਛੁੱਟੀਆਂ ਆ ਰਹੀਆਂ ਹਨ। ਜਨਵਰੀ ਮਹੀਨੇ ਦੇ ਪਹਿਲੇ ਹਫ਼ਤੇ 6 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਹੈ ਅਤੇ ਪੰਜਾਬ ਸਰਕਾਰ ਨੇ ਇਸ ਦਿਨ ਨੂੰ ਜਨਤਕ ਛੁੱਟੀ ਵਜੋਂ ਘੋਸ਼ਿਤ ਕੀਤਾ ਹੈ। ਇਸ ਕਾਰਨ ਸੂਬੇ ਭਰ ਵਿੱਚ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 6 ਜਨਵਰੀ ਨੂੰ ਮਨਾਇਆ ਜਾਵੇਗਾ ਅਤੇ ਪੰਜਾਬ ਸਰਕਾਰ ਨੇ ਇਸ ਦਿਹਾੜੇ ਮੌਕੇ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ 5 ਜਨਵਰੀ ਨੂੰ ਐਤਵਾਰ ਹੋਣ ਕਾਰਨ ਸ਼ਨੀਵਾਰ ਅਤੇ ਐਤਵਾਰ ਦੋਵਾਂ ਨੂੰ ਛੁੱਟੀ ਹੋਵੇਗੀ। ਇਸ ਤਰ੍ਹਾਂ 5 ਅਤੇ 6 ਜਨਵਰੀ ਨੂੰ ਸੂਬੇ ਭਰ ਵਿੱਚ ਸਾਰੇ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ।ਇੱਥੇ ਇਹ ਵੀ ਦੱਸਣਯੋਗ ਹੈ ਕਿ ਦਸੰਬਰ ਮਹੀਨੇ ਵਿੱਚ ਸਕੂਲਾਂ ਵਿੱਚ ਪਹਿਲਾਂ ਹੀ ਸਰਕਾਰੀ ਛੁੱਟੀਆਂ ਚੱਲ ਰਹੀਆਂ ਹਨ, ਜੋ ਕਿ 31 ਦਸੰਬਰ ਤੱਕ ਜਾਰੀ ਰਹਿਣਗੀਆਂ। ਹੁਣ ਜਨਵਰੀ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 5 ਅਤੇ 6 ਜਨਵਰੀ ਨੂੰ ਹੋਰ ਛੁੱਟੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਾਰਨ ਵਿਦਿਆਰਥੀਆਂ ਅਤੇ ਮੁਲਾਜ਼ਮਾਂ ਨੂੰ ਲੰਬੀ ਛੁੱਟੀ ਮਿਲ ਰਹੀ ਹੈ।
ਹਿੰਦੂਸਥਾਨ ਸਮਾਚਾਰ