New Delhi: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ ਅੱਜ ਰਾਤ ਕਰੀਬ 1 ਵਜੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਤੋਂ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਲਿਜਾਇਆ ਗਿਆ। ਸਾਬਕਾ ਪ੍ਰਧਾਨ ਮੰਤਰੀ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਭਾਰਤ ਸਰਕਾਰ ਨੇ ਸ਼ੁੱਕਰਵਾਰ ਨੂੰ ਹੋਣ ਵਾਲੇ ਸਾਰੇ ਸਮਾਗਮਾਂ ਨੂੰ ਰੱਦ ਕਰ ਦਿੱਤਾ ਹੈ ਅਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।ਦੂਜੇ ਪਾਸੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਨੁਸਾਰ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਸਨਮਾਨ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਦੇ ਸਥਾਪਨਾ ਦਿਵਸ ਸਮਾਗਮਾਂ ਸਮੇਤ ਸਾਰੇ ਅਧਿਕਾਰਤ ਪ੍ਰੋਗਰਾਮ ਅਗਲੇ ਸੱਤ ਦਿਨਾਂ ਲਈ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਸਾਰੇ ਅੰਦੋਲਨਕਾਰੀ ਅਤੇ ਆਊਟਰੀਚ ਪ੍ਰੋਗਰਾਮ ਸ਼ਾਮਲ ਹਨ। ਪਾਰਟੀ ਦੇ ਪ੍ਰੋਗਰਾਮ 3 ਜਨਵਰੀ, 2025 ਨੂੰ ਮੁੜ ਸ਼ੁਰੂ ਹੋਣਗੇ। ਇਸ ਸੋਗ ਦੌਰਾਨ ਪਾਰਟੀ ਦਾ ਝੰਡਾ ਅੱਧਾ ਝੁਕਿਆ ਰਹੇਗਾ।
ਹਿੰਦੂਸਥਾਨ ਸਮਾਚਾਰ