New Delhi News: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ ਸ਼ਨੀਵਾਰ ਨੂੰ ਸਵੇਰੇ 8 ਵਜੇ ਏ.ਆਈ.ਸੀ.ਸੀ. ਹੈੱਡਕੁਆਰਟਰ ਲਿਜਾਇਆ ਜਾਵੇਗਾ, ਜਿੱਥੇ ਆਮ ਲੋਕ ਅਤੇ ਕਾਂਗਰਸੀ ਵਰਕਰ ਸਵੇਰੇ 8.30 ਤੋਂ 9.30 ਵਜੇ ਤੱਕ ਸ਼ਰਧਾਂਜਲੀ ਦੇ ਸਕਣਗੇ। ਉਨ੍ਹਾਂ ਦੀ ਅੰਤਿਮ ਯਾਤਰਾ ਭਲਕੇ ਸਵੇਰੇ 9.30 ਵਜੇ ਏ.ਆਈ.ਸੀ.ਸੀ. ਹੈੱਡਕੁਆਰਟਰ ਤੋਂ ਸ਼ੁਰੂ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ਡਾ. ਮਨਮੋਹewsਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਸ਼ਾਮ 5.30 ਵਜੇ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਮੁੱਖ ਦਫ਼ਤਰ ਨਵੀਂ ਦਿੱਲੀ ਵਿਖੇ ਹੋਵੇਗੀ। ਇਸ ਵਿੱਚ ਸੀਡਬਲਯੂਸੀ ਮੈਂਬਰ, ਸਥਾਈ ਅਤੇ ਵਿਸ਼ੇਸ਼ ਸੱਦੇ ਮੈਂਬਰ ਸ਼ਾਮਲ ਹੋਣਗੇ।ਉਨ੍ਹਾਂ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹlhiwਨ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਨਿਵਾਸ ਸਥਾਨ 3, ਮੋਤੀ ਲਾਲ ਨਹਿਰੂ ਰੋਡ, ਨਵੀਂ ਦਿੱਲੀ ਵਿਖੇ ਆਮ ਜਨਤਾ ਦੇ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਭਲਕੇ 28 ਦਸੰਬਰ ਨੂੰ ਸਵੇਰੇ 8 ਵਜੇ ਏ.ਆਈ.ਸੀ.ਸੀ. ਹੈੱਡਕੁਆਰਟਰ ਲਿਜਾਇਆ ਜਾਵੇਗਾ ਅਤੇ ਭਲਕੇ ਸਵੇਰੇ 8.30 ਤੋਂ 9.30 ਵਜੇ ਦਰਮਿਆਨ ਜਨਤਾ ਅਤੇ ਕਾਂਗਰਸੀ ਵਰਕਰਾਂ ਨੂੰ ਸ਼ਰਧਾਂਜਲੀ ਦੇਣ ਦਾ ਮੌਕਾ ਮਿਲੇਗਾ। ਡਾ. ਸਿੰਘ ਦੀ ਅੰਤਿਮ ਯਾਤਰਾ ਭਲਕੇ ਸਵੇਰੇ 9.30 ਵਜੇ ਏ.ਆਈ.ਸੀ.ਸੀ ਹੈੱਡਕੁਆਰਟਰ ਤੋਂ ਸ਼ੁਰੂ ਹੋਵੇਗੀ।
ਹਿੰਦੂਸਥਾਨ ਸਮਾਚਾਰ