Chandigarh News: ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ 1 ਜਨਵਰੀ, 2025 ਤੱਕ ਸੱਤ ਦਿਨਾਂ ਲਈ ਰਾਜਸੀ ਸੋਗ ਦਾ ਐਲਾਨ ਕੀਤਾ ਗਿਆ ਹੈ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਅਨੁਸਾਰ ਇਸ ਸੋਗ ਦੌਰਾਨ ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਕੋਈ ਵੀ ਸਰਕਾਰੀ ਮਨੋਰੰਜਨ ਨਹੀਂ ਹੋਵੇਗਾ ਅਤੇ ਰਾਸ਼ਟਰੀ ਤਿਰੰਗਾ ਅੱਧਾ ਝੁਕਿਆ ਰੱਖਿਆ ਜਾਵੇਗਾ।
ਹਿੰਦੂਸਥਾਨ ਸਮਾਚਾਰ