ਅੰਮ੍ਰਿਤਸਰ, 28 ਦਸੰਬਰ (ਹਿੰ. ਸ.)। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਪੁਲਸ ਸਟੇਸ਼ਨ ਇਸਲਾਮਾਬਾਦ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਹ ਮਾਡਿਊਲ ਵਿਦੇਸ਼ਾਂ ਵਿੱਚ ਬੈਠੇ ਆਪਰੇਟਰਾਂ ਵੱਲੋਂ ਚਲਾਇਆ ਜਾ ਰਿਹਾ ਸੀ। ਮੁਲਜ਼ਮਾਂ ਨੇ 17 ਦਸੰਬਰ 2024 ਨੂੰ ਗ੍ਰਨੇਡ ਹਮਲਾ ਕੀਤਾ ਸੀ।ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਗੁਰਜੀਤ ਸਿੰਘ (ਵਾਸੀ ਡਾਂਡੇ, ਅੰਮ੍ਰਿਤਸਰ ਦਿਹਾਤੀ) ਅਤੇ ਬਲਜੀਤ ਸਿੰਘ (ਵਾਸੀ ਛੱਪਾ, ਤਰਨਤਾਰਨ) ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਦੋਵੇਂ ਮੁਲਜ਼ਮ ਨਾ ਸਿਰਫ ਇਸ ਹਮਲੇ ‘ਚ ਸ਼ਾਮਲ ਸਨ, ਸਗੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰਾਹੀਂ ਦੇਸ਼ ‘ਚ ਅੱਤਵਾਦੀ ਗਤੀਵਿਧੀਆਂ ਚਲਾਉਂਦੇ ਸਨ। ਹੁਣ ਤੱਕ ਦੀ ਜਾਂਚ ‘ਚ ਪੁਲਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 1.4 ਕਿਲੋ ਹੈਰੋਇਨ, 1 ਹੈਂਡ ਗ੍ਰਨੇਡ ਅਤੇ 2 ਪਿਸਤੌਲ ਬਰਾਮਦ ਕੀਤੇ ਹਨ।
State Special Operation cell (#SSOC) Amritsar, has busted a narco-terror module which is being operated by controllers from abroad.
Gurjeet Singh r/o Dande, Amritsar Rural & Baljit Singh r/o Chhapa, Tarn Taran have been arrested.
Arrested persons carried out a grenade attack… pic.twitter.com/dPscV0bMit
— DGP Punjab Police (@DGPPunjabPolice) December 28, 2024
ਪੁਲਸ ਹਿਰਾਸਤ ਦੌਰਾਨ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ 17 ਦਸੰਬਰ ਦੀ ਤੜਕੇ ਉਸ ਨੇ ਇਸਲਾਮਾਬਾਦ ਪੁਲਸ ਸਟੇਸ਼ਨ ’ਤੇ ਗ੍ਰੇਨੇਡ ਸੁੱਟ ਕੇ ਧਮਾਕੇ ਨੂੰ ਅੰਜਾਮ ਦਿੱਤਾ ਸੀ। ਉਸ ਨੂੰ ਇਸ ਧਮਾਕੇ ਦੇ ਆਰਡਰ ਵਿਦੇਸ਼ ਬੈਠੇ ਗੈਂਗਸਟਰ ਜੀਵਨ ਫੌਜੀ ਨੇ ਦਿੱਤੇ ਸਨ। ਪੁਲਸ ਨੂੰ ਸ਼ੱਕ ਹੈ ਕਿ ਥਾਣੇ ‘ਚ ਧਮਾਕਾ ਕਰਨ ਵਾਲੇ ਦੋਸ਼ੀਆਂ ਦੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਕੁਝ ਹੋਰ ਲੋਕ ਵੀ ਸ਼ਾਮਲ ਹਨ।
ਹਿੰਦੂਸਥਾਨ ਸਮਾਚਾਰ