Nangal News: ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਸਹਾਦਤ ਮੌਕੇ ਨੰਗਲ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸ੍ਰੀ ਅਖੰਡ ਪਾਠਾ ਦਾ ਭੋਗ ਪਾਏ ਗਏ ਉਪਰੰਤ ਭਾਈ ਮਨਜੀਤ ਸਿੰਘ ਨੰਗਲ, ਗੁਰੂ ਤੇਗ ਬਹਾਦਰ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ, ਬੀਬੀ ਵੰਸ਼ਦੀਪ ਕੌਰ ਦੇ ਰਾਗੀ ਜਥੇ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ ਅਤੇ ਸੰਗਤ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ।ਇਸ ਮੌਕੇ ਉਨ੍ਹਾਂ ਸੰਗਤ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਬੰਧੀ ਜਾਗਰੂਕ ਕਰਦਿਆਂ ,ਸ਼ਾਹਿਬਜਾਦਿਆਂ ਵਲੋਂ ਧਰਮ ਅਤੇ ਕੌਮ ਦੀ ਰਾਖੀ ਲਈ ਦਿੱਤੀ ਗਈ ਲਾਸਾਨੀ ਕੁਰਬਾਨੀ ਵਾਰੇ ਵਿਸਥਾਰ ਨਾਲ ਚਾਨਣਾ ਪਾਇਆਂ ਗਿਆ। ਇਸ ਮੌਕੇ ਸੰਗਤਾਂ ਵਲੋਂ ਮੂਲ ਮੰਤਰ ਅਤੇ ਨਾਮ ਸਿਮਰਨ ਕਰਕੇ ਸ਼ਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਨਮਨ ਕੀਤਾ ਗਿਆ। ਉਨਾਂ ਨਵੀਂ ਪੀੜ੍ਹੀ ਨੂੰ ਪਤਿਤਪੁਣੇ ਦਾ ਤਿਆਗ ਕਰਕੇ ਰੋਮਾਂ ਦੀ ਬੇਅਦਬੀ ਨਾ ਕਰਨ ਦੀ ਅਪੀਲ ਕਰਦਿਆ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਉਨ੍ਹਾਂ ਸੰਗਤ ਨੂੰ ਸ੍ਰੀ ਗਰੂ ਗਰੰਥ ਸਾਹਿਬ ਦੇ ਲੜ ਲੱਗਣ ਦੀ ਅਪੀਲ ਕੀਤੀ।
ਹਿੰਦੂਸਥਾਨ ਸਮਾਚਾਰ