Chandigarh News: ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫਾਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਧੁੰਦ ਹੋਰ ਸੰਘਣੀ ਹੋ ਸਕਦੀ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਠੰਡ ਦਾ ਅਸਰ ਦੇਖਣ ਨੂੰ ਮਿਲੇਗਾ।ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।ਮੌਸਮ ਕੇਂਦਰ ਮੁਤਾਬਕ ਚੰਡੀਗੜ੍ਹ ‘ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਤੋਂ ਇਲਾਵਾ ਇੱਥੇ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਧੁੰਦ ਅਤੇ ਸੀਤ ਲਹਿਰ ਦਾ ਪ੍ਰਭਾਵ 3 ਜਨਵਰੀ ਤੱਕ ਜਾਰੀ ਰਹਿ ਸਕਦਾ ਹੈ। ਇਨ੍ਹਾਂ 5 ਦਿਨਾਂ ‘ਚ ਪੰਜਾਬ ਦੇ ਤਾਪਮਾਨ ‘ਚ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ।
ਹਿੰਦੂਸਥਾਨ ਸਮਾਚਾਰ