ਚੰਡੀਗੜ੍ਹ, 01 ਜਨਵਰੀ (ਹਿੰ. ਸ.)। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਸਾਲ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਕਿਹਾ, ‘ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਬਹੁਤ ਬਹੁਤ ਮੁਬਾਰਕਾਂ। ਉਮੀਦ ਕਰਦੇ ਹਾਂ ਕਿ ਇਸ ਸਾਲ ਵਿੱਚ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰੇਗਾ। ਪਰਮਾਤਮਾ ਅੱਗੇ ਅਰਦਾਸ, ਇਹ ਸਾਲ ਸਾਰਿਆਂ ਲਈ ਖੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ।
ਹਿੰਦੂਸਥਾਨ ਸਮਾਚਾਰ