ਸੁਖਬੀਰ ਸਿੰਘ ਬਾਦਲ ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ। ਨਵੇਂ ਸਾਲ ਮੌਕੇ ਉਨ੍ਹਾਂ ਨੇ ਗੁਰੂਘਰ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਪੰਜਾਬ ਵਿਚ ਅਮਨ ਸ਼ਾਂਤੀ ਬਣੀ ਰਹੇ, ਜਿਸ ਨੂੰ ਲੈ ਕੇ ਵੀ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਲ ਮੌਕੇ ਉਹ ਸਮੂਹ ਪੰਜਾਬੀਆਂ ਦੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹਨ ਅਤੇ ਅਰਦਾਸ ਕਰਦੇ ਹਨ ਕਿ ਪੰਜਾਬ ਅੰਦਰ ਸੁੱਖ ਸ਼ਾਂਤੀ ਅਤੇ ਆਪਸੀ ਭਾਈਚਾਰਾ ਬਣਿਆ ਰਹੇ।