ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਚਾਰ ਵਾਹਨਾਂ ਦੀ ਆਪਸ ‘ਚ ਟੱਕਰ ਹੋ ਗਈ। ਟੱਕਰ ਇਨ੍ਹੀਂ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ‘ਚ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ, ਜਲੰਧਰ-ਪਠਾਨਕੋਟ ਮੁੱਖ ਮਾਰਗ ‘ਤੇ ਦੇਰ ਰਾਤ ਇਕ ਪਰਾਲੀ ਦੀ ਭਰੀ ਟਰਾਲੀ ਬੇਕਾਬੂ ਹੋ ਕੇ ਪਿੰਡ ਕੁਰਾਲਾ ਨੇੜੇ ਸੜਕ ‘ਤੇ ਪਲਟ ਗਈ। ਇਸੇ ਦੌਰਾਨ ਇੱਕ ਟਰੱਕ ਨੇ 3 ਕਾਰਾਂ ਨੂੰ ਇੱਕੋ ਥਾਂ ਟੱਕਰ ਮਾਰ ਦਿੱਤੀ। ਅੱਜ ਸਵੇਰੇ ਜਦੋਂ ਇਨ੍ਹਾਂ ਵਾਹਨਾਂ ਨੂੰ ਸੜਕ ਤੋਂ ਹਟਾਉਣ ਲਈ ਜੇਸੀਬੀ ਮਸ਼ੀਨ ਮੰਗਵਾਈ ਗਈ ਤਾਂ ਇੱਕ ਕਾਰ ਜੇਸੀਬੀ ਮਸ਼ੀਨ ਨਾਲ ਟਕਰਾ ਗਈ। ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਦੌਰਾਨ ਜ਼ਖਮੀਆਂ ਨੂੰ ਇਲਾਜ ਦੇ ਲਈ ਟਾਂਡਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।