ਬਸਪਾ ਆਗੂ ਜਸਵੀਰ ਸਿੰਘ ਗੜ੍ਹੀ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਬਸਪਾ ਨੂੰ ਅਲਵਿਦਾ ਆਖ ਜਸਵੀਰ ਸਿੰਘ ‘ਗੜ੍ਹੀ’ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਮੁੱਖਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਜਸਵੀਰ ਸਿੰਘ ਗੜ੍ਹੀ ਨੂੰ ‘ਆਪ’ ਵਿੱਚ ਸ਼ਾਮਲ ਕਰਵਾਇਆ। ਦੱਸਦਈਏ ਕਿ ਜਸਵੀਰ ਸਿੰਘ ਗੜ੍ਹੀ ਪੰਜਾਬ ਬਸਪਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਹੁਜਨ ਸਮਾਜ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।