ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਬੁੱਧਵਾਰ ਨੂੰ 37ਵੇਂ ਦਿਨ ਵੀ ਜਾਰੀ ਰਿਹਾ। ਬੁੱਧਵਾਰ ਨੂੰ ਜਨਨਾਇਕ ਜਨਤਾ ਪਾਰਟੀ ਦੇ ਸੀਨੀਅਰ ਆਗੂ ਦਿਗਵਿਜੇ ਸਿੰਘ ਚੌਟਾਲਾ ਅਤੇ ਪੰਜਾਬੀਸਿੰਗਰ ਬੱਬੂ ਮਾਨ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਖਨੌਰੀ ਸਰਹੱਦ ਪੁੱਜੇ।
ਇਸ ਤੋਂ ਇਲਾਵਾ ਸਮਾਜਵਾਦੀ ਪਾਰਟੀ ਦੇ ਲਖੀਮਪੁਰ ਖੇੜੀ ਤੋਂ ਸੰਸਦ ਮੈਂਬਰ ਉਤਕਰਸ਼ ਵਰਮਾ ਅਤੇ ਪੰਜਾਬੀ ਗਾਇਕ ਬੱਬੂ ਮਾਨ ਨੇ ਵੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ।
ਸੀਨੀਅਰ ਜੇਜੇਪੀ ਆਗੂ ਦਿਗਵਿਜੇ ਸਿੰਘ ਚੌਟਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ। ਕਿਸਾਨ ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ ਗਿਆਰਾਂ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ ਕਿਉਂਕਿ ਕੇਂਦਰ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ।
‘ਜੇ ਤੁਸੀਂ ਨਾ ਮੰਨੇ ਤਾਂ ਅੰਦੋਲਨ ਹੋਰ ਹਿੰਸਕ ਹੋ ਜਾਵੇਗਾ’
ਜਨਨਾਇਕ ਜਨਤਾ ਪਾਰਟੀ ਕਿਸਾਨਾਂ ਦਾ ਸਮਰਥਨ ਕਰਦੀ ਹੈ। ਕੇਂਦਰ ਸਰਕਾਰ ਜਲਦੀ ਤੋਂ ਜਲਦੀ ਕਿਸਾਨਾਂ ਦੀ ਗੱਲ ਸੁਣੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੇ। ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਗੱਲ ਨਾ ਸੁਣੀ ਤਾਂ ਇਹ ਅੰਦੋਲਨ ਹੋਰ ਵੀ ਹਿੰਸਕ ਹੋ ਜਾਵੇਗਾ।
ਉਨ੍ਹਾਂ ਦੇ ਨਾਲ ਪਹੁੰਚੇ ਜਨਨਾਇਕ ਜਨਤਾ ਪਾਰਟੀ ਦੇ ਸੂਬਾ ਬੁਲਾਰੇ ਬਿੱਟੂ ਨੈਨ, ਯੂਥ ਜ਼ਿਲ੍ਹਾ ਪ੍ਰਧਾਨ ਅਮਰ ਨੈਨ, ਜੀਂਦ ਹਲਕਾ ਪ੍ਰਧਾਨ ਸੁਨੀਲ ਕਡੇਲਾ, ਹਲਕਾ ਇੰਚਾਰਜ ਰਾਜਿੰਦਰ ਨੈਨ, ਹਲਕਾ ਪ੍ਰਧਾਨ ਸੁਰਿੰਦਰ ਬੇਲਰਖਾ, ਵਿਦਿਆਰਥੀ ਆਗੂ ਅਨੁਰਾਗ ਖਟਕੜ ਨੇ ਅੰਦੋਲਨ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਅੱਜ ਬੱਬੂ ਮਾਨ ਸਮੇਤ ਬਹੁਤ ਸਾਰੇ ਲੋਕ ਕਲਾਕਾਰ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਜਾਣਨ ਲਈ ਖਨੌਰੀ ਕਿਸਾਨ ਮੋਰਚੇ ਵਿੱਚ ਪਹੁੰਚੇ। JJP ਪਾਰਟੀ ਦੇ ਨੇਤਾ ਦਿਗਵਿਜੇ ਚੌਟਾਲਾ ਖਨੌਰੀ ਮੋਰਚੇ ਨੂੰ ਸਮਰਥਨ ਦੇਣ ਪਹੁੰਚੇ।
ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ 4 ਜਨਵਰੀ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ 4 ਜਨਵਰੀ ਨੂੰ ਖਨੌਰੀ ਕਿਸਾਨ ਮੋਰਚੇ ਵਿੱਚ 2 ਲੱਖ ਤੋਂ ਵੱਧ ਕਿਸਾਨ ਪਹੁੰਚਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਖਨੌਰੀ ਮੋਰਚੇ ਤੋਂ ਕਿਸਾਨਾਂ ਨੂੰ ਆਪਣਾ ਸੁਨੇਹਾ ਦੇਣਗੇ ਅਤੇ ਕਿਸਾਨਾਂ ਦੇ ਜਥੇ ਨੇ ਸਵੇਰੇ 10 ਵਜੇ ਤੱਕ ਖਨੌਰੀ ਕਿਸਾਨ ਮੋਰਚੇ ਵਿੱਚ ਪਹੁੰਚਣਾ ਹੈ।