Chandigarh News: ਪੰਜਾਬ ਭਾਜਪਾ ਪ੍ਰਧਾਨ ਦਾ ਐਲਾਨ ਜਨਵਰੀ 2025 ਦੇ ਅੰਤ ‘ਚ ਰਾਸ਼ਟਰੀ ਪ੍ਰਧਾਨ ਦੀ ਚੋਣ ਤੋਂ ਬਾਅਦ ਕੀਤਾ ਜਾ ਸਕਦਾ ਹੈ। ਭਾਜਪਾ ਪੰਜਾਬ ਦੀ ਮੈਂਬਰਸ਼ਿਪ ਮੁਹਿੰਮ ਅਜੇ ਪੂਰੀ ਨਹੀਂ ਹੋਈ ਹੈ। ਪਾਰਟੀ ਇਸ ਨੂੰ ਚੋਣਾਂ ਤੋਂ ਪਹਿਲਾਂ ਪੂਰਾ ਕਰਨ ਜਾ ਰਹੀ ਹੈ, ਜੋ ਪਾਰਟੀ ਲਈ ਅਹਿਮ ਪ੍ਰਕਿਰਿਆ ਹੈ। ਅਜਿਹੇ ‘ਚ ਜੇਕਰ ਚੋਣਾਂ ਨਹੀਂ ਹੋ ਸਕਦੀਆਂ ਤਾਂ ਪਾਰਟੀ ਦਾ ਰਾਸ਼ਟਰੀ ਪ੍ਰਧਾਨ ਸੂਬਾ ਪ੍ਰਧਾਨ ਨੂੰ ਨਾਮਜ਼ਦ ਕਰੇਗਾ।
ਸੁਨੀਲ ਜਾਖੜ ਦੀ ਥਾਂ ਲੈਣ ਲਈ 3 ਸਾਬਕਾ ਕਾਂਗਰਸੀ ਨੇਤਾਵਾਂ ਦੇ ਨਾਂ ਚਰਚਾ ‘ਚ ਹਨ। ਜਿਨ੍ਹਾਂ ਵਿੱਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਕੇਂਦਰੀ ਵਣਜ ਮੰਤਰੀ ਪਿਊਸ਼ ਗੋਇਲ ਦਾ ਸਮਰਥਨ ਹਾਸਲ ਹੈ। ਸਾਬਕਾ ਵਿਧਾਇਕ ਕੇਵਲ ਢਿੱਲੋਂ ਨੂੰ ਪੰਜਾਬ ਦੇ ਜਨਰਲ ਸਕੱਤਰ (ਸੰਗਠਨ) ਐਮ.ਸ੍ਰੀਨਿਵਾਸਲੂ ਦਾ ਸਮਰਥਨ ਹਾਸਲ ਹੈ ਅਤੇ ਰਾਣਾ ਗੁਰਮੀਤ ਸੋਢੀ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਸਮਰਥਨ ਹਾਸਲ ਹੈ। ਇਸ ਤੋਂ ਇਲਾਵਾ ਭਾਜਪਾ ਦੇ ਸੀਨੀਅਰ ਨੇਤਾ ਅਵਿਨਾਸ਼ ਰਾਏ ਖੰਨਾ, ਅਸ਼ਵਨੀ ਸ਼ਰਮਾ, ਤਰੁਣ ਚੁੱਘ ਤੇ ਸੁਭਾਸ਼ ਸ਼ਰਮਾ ਦੇ ਨਾਂਅ ਵੀ ਪ੍ਰਧਾਨ ਦੇ ਅਹੁਦੇ ਲਈ ਵਿਚਾਰ ਚਰਚਾ ਹੋ ਰਹੀ ਹੈ।
ਹਿੰਦੂਸਥਾਨ ਸਮਾਚਾਰ