ਨਿਊ ਓਰਲੀਨਜ਼: ਅਮਰੀਕਾ ਨੂੰ ਇੱਕ ਵਾਰ ਫਿਰ ISIS ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ ਹੈ। ਅਮਰੀਕਾ ਦੇ ਨਿਊ ਓਰਲੀਨਜ਼ ਵਿੱਚ ਨਵੇਂ ਸਾਲ ਦੇ ਜਸ਼ਨ ਦੌਰਾਨ ਪਾਰਟੀ ਕਰ ਰਹੇ ਲੋਕਾਂ ਦੀ ਭੀੜ ਵਿੱਚ ਇੱਕ ਬੇਕਾਬੂ ਟਰੱਕ ਨੇ ਟੱਕਰ ਮਾਰ ਦਿੱਤੀ। ਇਸਲਾਮਿਕ ਸਟੇਟ ਤੋਂ ਪ੍ਰੇਰਿਤ ਇੱਕ ਅੱਤਵਾਦੀ ਨੇ ਲੋਕਾਂ ਨੂੰ ਟਰੱਕ ਨਾਲ ਕੁਚਲ ਦਿੱਤਾ। ਜਿਸ ਕਾਰਨ 15 ਲੋਕਾਂ ਦੀ ਮੌਤ ਹੋ ਗਈ, ਜਦਕਿ 35 ਦੇ ਕਰੀਬ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਨਿਊ ਓਰਲੀਨਜ਼ ਪੁਲਸ ਨੇ ਦੱਸਿਆ ਕਿ ਦੋਸ਼ੀ ਨੂੰ ਪੁਲਸ ਨੇ ਮੁਕਾਬਲੇ ‘ਚ ਮਾਰ ਦਿੱਤਾ ਹੈ। ਜਾਂਚ ਦੌਰਾਨ ਪੁਲਿਸ ਨੂੰ ਇੱਕ ਦੇਸੀ ਬੰਬ ਵੀ ਮਿਲਿਆ ਹੈ।
ਰਾਸ਼ਟਰਪਤੀ ਬਾਇਡੇਨ ਨੇ ਕੀ ਕਿਹਾ?
ਇਸ ਘਟਨਾ ‘ਤੇ ਅਮਰੀਕਾ ਦੇ ਕਾਰਜਕਾਰੀ ਰਾਸ਼ਟਰਪਤੀ ਜੋ ਬਿਡੇਨ ਨੇ ਕਿਹਾ ਕਿ ਨਿਊ ਓਰਲੀਨਜ਼ ‘ਚ 15 ਲੋਕਾਂ ਦੀ ਹੱਤਿਆ ਕਰਨ ਵਾਲਾ ਅੱਤਵਾਦੀ ਖੁਦ ਨੂੰ ਮਾਰਨਾ ਚਾਹੁੰਦਾ ਸੀ। ਉਨ੍ਹਾਂ ਕਿਹਾ ਕਿ ਜਾਂਚ ‘ਚ ਐਫਬੀਆਈ ਨੂੰ ਪਤਾ ਲੱਗਾ ਹੈ ਕਿ ਹਮਲੇ ਤੋਂ ਕੁਝ ਘੰਟੇ ਪਹਿਲਾਂ ਸ਼ੱਕੀ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਪੋਸਟ ਕੀਤੀ ਸੀ, ਜਿਸ ਤੋਂ ਪਤਾ ਲੱਗਦਾ ਹੈ ਕਿ ਉਹ ਆਈਐਸਆਈਐਸ ਤੋਂ ਪ੍ਰਭਾਵਿਤ ਸੀ, ਉਸ ਨੇ ਮਾਰਨ ਦੀ ਇੱਛਾ ਪ੍ਰਗਟਾਈ ਸੀ।
ਕੀ ਹੈ ਪੂਰਾ ਮਾਮਲਾ?
ਨਿਊ ਓਰਲੀਨਜ਼ ਪੁਲਸ ਨੇ ਬੁੱਧਵਾਰ ਨੂੰ ਦੱਸਿਆ ਕਿ ਸ਼ਹਿਰ ਦੇ ਮਸ਼ਹੂਰ ਬੋਰਬਨ ਸਟ੍ਰੀਟ ਇਲਾਕੇ ‘ਚ ਇਕ ਟਰੱਕ ਨੇ ਲੋਕਾਂ ਦੀ ਭੀੜ ‘ਤੇ ਚੜ੍ਹ ਕੇ ਕਈ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਾਹਨ ਨੂੰ ਜ਼ਬਤ ਕਰ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਇਸ ਹਾਦਸੇ ‘ਚ 15 ਲੋਕਾਂ ਦੀ ਮੌਤ ਹੋ ਗਈ, ਜਦਕਿ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਘਟਨਾ ਸਬੰਧੀ ਕੁਝ ਚਸ਼ਮਦੀਦਾਂ ਦੇ ਬਿਆਨਾਂ ਦੇ ਆਧਾਰ ‘ਤੇ ਸਥਾਨਕ ਮੀਡੀਆ ਦਾ ਕਹਿਣਾ ਹੈ ਕਿ ਪਹਿਲਾਂ ਇੱਕ ਟਰੱਕ ਲੋਕਾਂ ਨੂੰ ਕੁਚਲਦਾ ਹੋਇਆ ਅੱਗੇ ਵਧਿਆ, ਫਿਰ ਡਰਾਈਵਰ ਨੇ ਟਰੱਕ ਤੋਂ ਹੇਠਾਂ ਉਤਰ ਕੇ ਲੋਕਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।
ਇਸ ਦੌਰਾਨ ਲੁਈਸਿਆਨਾ ਦੇ ਗਵਰਨਰ ਜੈਫ ਲੈਂਡਰੀ ਨੇ ਸੋਸ਼ਲ ਨੈੱਟਵਰਕਿੰਗ ਸਾਈਟ ਐਕਸ ‘ਤੇ ਕਿਹਾ, “ਬੋਰਬਨ ਸਟਰੀਟ ‘ਤੇ ਹਿੰਸਾ ਦੀ ਇੱਕ ਭਿਆਨਕ ਘਟਨਾ ਵਾਪਰੀ ਹੈ, ਇਹ ਘਟਨਾ ਦੁਖਦਾਈ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਉਸ ਖੇਤਰ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ, ਜਿੱਥੇ ਇਹ ਹਮਲਾ ਹੋਇਆ ਸੀ।” ਸਥਾਨ