ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੁਲਸ ਹਿਰਾਸਤ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਡੀਐਸਪੀ ਰੈਂਕ ਦੇ ਅਧਿਕਾਰੀ ਸ਼ਮਸ਼ੇਰ ਸਿੰਘ ਸੰਧੂ ਨੂੰ ਬਰਖਾਸਤ ਕਰ ਦਿੱਤਾ ਹੈ। ਬਰਖਾਸਤਗੀ ਦੇ ਹੁਕਮ ਗ੍ਰਹਿ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਜਾਰੀ ਕੀਤੇ ਹਨ। ਸਰਕਾਰ ਨੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਬਰਖਾਸਤ ਕਰਨ ਲਈ ਸੰਵਿਧਾਨ ਦੀ ਧਾਰਾ 311 ਤਹਿਤ ਹਾਸਲ ਕੀਤੇ ਅਧਿਕਾਰਾਂ ਦੀ ਵਰਤੋਂ ਕੀਤੀ। ਦਸ ਦਇਏ ਕਿ ਮਾਰਚ 2023 ਵਿੱਚ, ਇੱਕ ਨਿੱਜੀ ਨਿਊਜ਼ ਚੈਨਲ ਨੇ ਬਿਸ਼ਨੋਈ ਦੇ ਦੋ ਇੰਟਰਵਿਊ ਪ੍ਰਸਾਰਿਤ ਕੀਤੇ ਗਏ ਸਨ।
ਬਰਖਾਸਤਗੀ ਦੇ ਹੁਕਮਾਂ ਅਨੁਸਾਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੁਆਰਾ ਗਠਿਤ ਐਸਆਈਟੀ (ਵਿਸ਼ੇਸ਼ ਜਾਂਚ ਟੀਮ) ਨੇ ਸਿੱਟਾ ਕੱਢਿਆ ਹੈ ਕਿ ਸੰਧੂ, ਪੰਜਾਬ ਪੁਲਸ ਸੇਵਾ (ਪੀ.ਪੀ.ਐਸ.) ਅਧਿਕਾਰੀ ਨੇ ਉਸ ਸਮੇਂ ਇੱਕ ਟੀਵੀ ਚੈਨਲ ਨੂੰ ਬਿਸ਼ਨੋਈ ਦੀ ਇੰਟਰਵਿਊ ਰਿਕਾਰਡ ਕਰਨ ਦੇ ਵਿੱਚ ਸਹੂਲਿਅਤ ਦਿੱਤੀ ਸੀ। ਜਦੋਂ ਓਹ ਸੀਆਈਏ, ਖਰੜ ਦੀ ਹਿਰਾਸਤ ਵਿੱਚ ਸੀ। ਲਾਰੈਂਸ ਬਿਸ਼ਨੋਈ 2022 ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਤ ਕੇਸ ਵਿੱਚ ਵੀ ਮੁਲਜ਼ਮ ਹੈ।
ਸੱਤ ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਗਿਆ
ਅਕਤੂਬਰ ਵਿੱਚ ਉਸਦੀ ਇੰਟਰਵਿਊ ਦੇ ਸਬੰਧ ਵਿੱਚ ਸੱਤ ਪੁਲਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਸੰਧੂ ਨੂੰ ਅਕਤੂਬਰ 2024 ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਨੇ ਹੁਣ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਹ ਕਾਰਵਾਈ ਪੰਜਾਬ ਲੋਕ ਸੇਵਾ ਕਮਿਸ਼ਨ ਦੀ ਸਹਿਮਤੀ ਤੋਂ ਬਾਅਦ ਕੀਤੀ ਗਈ ਹੈ। ਬਰਖਾਸਤਗੀ ਦੇ ਹੁਕਮ ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੇ ਜਾਰੀ ਕੀਤੇ ਹਨ।
ਹੁਕਮ ਵਿਚ ਇਹ ਕਿਹਾ ਗਿਆ ਸੀ
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੰਧੂ ਨੇ ਦੁਰਵਿਹਾਰ, ਲਾਪਰਵਾਹੀ ਅਤੇ ਡਿਊਟੀ ਵਿੱਚ ਅਣਗਹਿਲੀ ਕੀਤੀ ਹੈ। ਉਸ ਨੇ ਹਿਰਾਸਤ ਵਿੱਚ ਇੱਕ ਅਪਰਾਧੀ ਦੀ ਇੰਟਰਵਿਊ ਕਰਕੇ ਪੰਜਾਬ ਪੁਲਸ ਦਾ ਅਕਸ ਖਰਾਬ ਕੀਤਾ ਹੈ। ਉਸਦੀ ਡਿਊਟੀ ਪ੍ਰਤੀ ਲਗਨ ਦੀ ਘਾਟ ਪੰਜਾਬ ਪੁਲਸ ਦੇ ਅਨੁਸ਼ਾਸਨ ਅਤੇ ਆਚਰਣ ਨਿਯਮਾਂ ਦੀ ਘੋਰ ਉਲੰਘਣਾ ਹੈ। ਸਰਕਾਰ ਨੇ ਹਾਈ ਕੋਰਟ ਨੂੰ ਇਹ ਵੀ ਕਿਹਾ ਸੀ ਕਿ ਸੰਧੂ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ। ਉਸ ਦਾ ਪਤਾ ਵੀ ਨਹੀਂ ਲੱਗ ਸਕਿਆ। ਇਹ ਮਾਮਲਾ ਪੰਜਾਬ ਪੁਲਸ ਦੀ ਕਾਰਜਪ੍ਰਣਾਲੀ ‘ਤੇ ਸਵਾਲ ਖੜ੍ਹੇ ਕਰਦਾ ਹੈ।