Bathinda News: ਪੰਜਾਬ ਦੇ ਬਠਿੰਡਾ ਜ਼ਿਲ੍ਹੇ ‘ਚ ਸ਼ੁੱਕਰਵਾਰ ਸਵੇਰੇ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਇਸ ਦੌਰਾਨ ਸਾਰੇ ਜ਼ਖ਼ਮੀਆਂ ਨੂੰ ਬਠਿੰਡਾ ਦੇ ਏਮਜ਼ ਅਤੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਧੁੰਦ ਕਾਰਨ ਵਾਪਰਿਆ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਦੋਵੇਂ ਡਰਾਈਵਰ ਦੇਖ ਨਹੀਂ ਸਕੇ।
ਜ਼ਿਕਰਯੋਗ ਹੈ ਕਿ ਸੰਘਣੀ ਧੁੰਦ ਕਾਰਨ ਬਠਿੰਡਾ-ਰਾਮਾ ਮੰਡੀ ਰੋਡ ‘ਤੇ ਸਵਾਰੀਆਂ ਨਾਲ ਭਰੇ ਇਕ ਨਿੱਜੀ ਕੰਪਨੀ ਦੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 20 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਏਮਜ਼ ਬਠਿੰਡਾ ਅਤੇ ਸਿਵਲ ਹਸਪਤਾਲ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ।