Imphal News: ਸੁਰੱਖਿਆ ਬਲਾਂ ਨੇ ਮਣੀਪੁਰ ਦੇ ਪਹਾੜੀ ਅਤੇ ਘਾਟੀ ਜ਼ਿਲ੍ਹਿਆਂ ਤੋਂ ਹਥਿਆਰਾਂ ਦਾ ਵੱਡਾ ਭੰਡਾਰ ਬਰਾਮਦ ਕੀਤਾ ਹੈ। ਸੁਰੱਖਿਆ ਬਲਾਂ ਨੇ ਸਰਹੱਦੀ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਚੂਰਾਚਾਂਦਪੁਰ ਜ਼ਿਲ੍ਹੇ ਦੇ ਪਿੰਡ ਸੈਬੋਹ ਦੇ ਜੰਗਲੀ ਖੇਤਰ ਵਿੱਚੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ।
ਪੁਲਿਸ ਹੈੱਡਕੁਆਰਟਰ ਤੋਂ ਸ਼ੁੱਕਰਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਬਰਾਮਦ ਕੀਤੇ ਗਏ ਸਮਾਨ ਵਿੱਚ ਇੱਕ ਐਸਐਲਆਰ ਮੈਗਜ਼ੀਨ ਸਮੇਤ ਤਿੰਨ ਦੇਸੀ ਬਣੀਆਂ ਐਸਬੀਬੀਐਲ ਬੰਦੂਕਾਂ, ਮੈਗਜ਼ੀਨ ਸਮੇਤ ਦੋ 9 ਐਮਐਮ ਪਿਸਤੌਲ, ਤਿੰਨ 7.62 ਐਮਐਮ ਦੇ ਜਿੰਦਾ ਕਾਰਤੂਸ ਅਤੇ ਚਾਰ ਐਸਬੀਬੀਐਲ ਜਿੰਦਾ ਕਾਰਤੂਸ ਸ਼ਾਮਲ ਹਨ। ਸੁਰੱਖਿਆ ਬਲਾਂ ਨੇ ਇਲਾਕੇ ‘ਚ ਆਪਣੀ ਮੌਜੂਦਗੀ ਮਜ਼ਬੂਤ ਕਰਕੇ ਸਥਿਤੀ ‘ਤੇ ਕਾਬੂ ਪਾਇਆ ਹੋਇਆ ਹੈ।
ਹਿੰਦੂਸਥਾਨ ਸਮਾਚਾਰ