ਸਾਬਕਾ PM ਡਾ. ਮਨਮੋਹਨ ਸਿੰਘ ਜੀ ਦੀ ਅੰਤਿਮ ਅਰਦਾਸ, ਪਤਨੀ ਤੇ ਧੀਆਂ ਨੇ ਕੀਤਾ ਕੀਰਤਨਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ’ਚ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਨ੍ਹਾਂ ਦੀ ਰਿਹਾਇਸ਼ ਵਿਖੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਅਤੇ ਧੀਆਂ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਆਤਮਾ ਦੀ ਸ਼ਾਂਤੀ ਲਈ ਕੀਰਤਨ ਕੀਤਾ ਗਿਆ। ਇਸ ਮੌਕੇ ਉਹਨਾਂ ਦੀ ਪਤਨੀ ਗੁਰਸ਼ਰਨ ਕੌਰ ਨੇ ਖੁਦ ਮਰਹੂਮ ਮਨਮੋਹਨ ਸਿੰਘ ਜੀ ਦਾ ਮਨਪਸੰਦ ਸ਼ਬਦ ਹਾਰਮੋਨੀਅਮ ‘ਤੇ ਗਾਇਆ। ਇਸ ਮੌਕੇ ਪ੍ਰਧਾਨ ਮਲਿਕਅਰਜੁਨ ਖੜਗੇ, ਪਾਰਟੀ ਦੀ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਸਣੇ ਕਈ ਵੱਡੇ ਆਗੂ ਘਰ ਪਹੁੰਚੇ।