Punjab Weather Alert ਪੰਜਾਬ ਸੂਬੇ ਵਿੱਚ ਅੱਜ ਧੁੰਦ ਅਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਬੀਤੇ ਦਿਨ ਸ਼ਾਮ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਿਖਾਈ ਦੇ ਰਹੀ ਹੈ। ਸ਼ੁਕਰਵਾਰ ਦੇਰ ਰਾਤ ਤੋਂ ਅੰਮ੍ਰਿਤਸਰ ਅਤੇ ਪਠਾਨਕੋਟ ‘ਚ ਵਿਜ਼ੀਬਿਲਟੀ ਜ਼ੀਰੋ ‘ਤੇ ਪਹੁੰਚ ਗਈ। ਅੱਜ ਵੀ ਪੰਜਾਬ ’ਚ ਕਈ ਇਲਾਕਿਆਂ ’ਚ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ ਜਿਸ ਕਾਰਨ ਸੜਕਾਂ ’ਤੇ ਵਾਹਨਾ ਦੀ ਰਫਤਾਰ ਕਾਫੀ ਘੱਟ ਗਈ ਹੈ।
ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਸੀਤ ਲਹਿਰ ਅਲਰਟ ਜਾਰੀ ਕੀਤਾ ਗਿਆ ਹੈ। 4 ਜਨਵਰੀ ਨੂੰ ਮੌਸਮ ‘ਚ ਬਦਲਾਅ ਹੋ ਸਕਦਾ ਹੈ ਅਤੇ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬੀਤੇ ਦਿਨ ਪੰਜਾਬ ਦਾ ਬਠਿੰਡਾ ਸ਼ਹਿਰ ਕਾਫੀ ਠੰਢਾ ਰਿਹਾ ਸੀ ਜਿਸ ਦਾ ਤਾਪਮਾਨ5 ਡਿਗਰੀ ਸੀ।
ਦੱਸ ਦਈਏ ਕਿ ਪੰਜਾਬ ਹਰਿਆਣਾ ਤੇ ਦਿੱਲੀ ’ਚ ਵੀ ਸੰਘਣੀ ਧੁੰਦ ਛਾਈ ਹੋਈ ਹੈ। ਨਾਲ ਹੀ ਤਾਪਮਾਨ ’ਚ ਵੀ ਭਾਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪੰਜਾਬ ਭਰ ’ਚ ਸਵੇਰ ਤੋਂ ਹੀ ਸੜਕਾਂ ’ਤੇ ਵਿਜ਼ੀਬਿਲਟੀ ਜ਼ੀਰੋ ਦਿਖਾਈ ਦੇ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 12 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦੇ ਨਾਲ ਨਾਲ ਤੂਫਾਨ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ।