Farmers Bus Accident : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਹਰਿਆਣਾ ਦੇ ਟੋਹਾਣਾ ਵਿਖੇ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਦੀ ਬੱਸ ਬਠਿੰਡਾ ਮਾਨਸਾ ਰੋਡ ’ਤੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਮਿਲੀ ਜਾਣਕਾਰੀ ਮੁਤਾਬਿਕ ਇਹ ਹਾਦਸਾ ਸੰਘਣੀ ਧੁੰਦ ਦੇ ਕਾਰਨ ਵਾਪਰਿਆ। ਜਿਸ ਕਾਰਨ ਬੱਸ ਦਾ ਕਾਫੀ ਨੁਕਸਾਨ ਹੋਇਆ ਹੈ। ਦਸਿਆ ਜਾ ਰਿਹਾ ਹੈ ਬੱਸ ਵਿੱਚ ਤਕਰੀਬਨ 22 ਤੋਂ ਵੱਧ ਕਿਸਾਨ ਸਵਾਰ ਸਨ।
ਮਿਲੀ ਜਾਣਕਾਰੀ ਅਨੁਸਾਰ ਹਾਦਸੇ ’ਚ 6 ਤੋਂ ਵੱਧ ਕਿਸਾਨ ਜ਼ਖਮੀ ਹੋਏ ਹਨ। ਜੋ ਕਿ ਨੇੜਲੇ ਬਰਨਾਲਾ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।