ਜਲੰਧਰ, 04 ਜਨਵਰੀ (ਹਿੰ. ਸ.)। ਜਲੰਧਰ ‘ਚ ਦੋ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਇਕ ਦੋਸਤ ਦੇ ਘਰ ਸੋ ਰਹੇ ਸਨ। ਇਸੇ ਦੌਰਾਨ ਮੁਲਜ਼ਮਾਂ ਨੇ ਆ ਕੇ ਸੁੱਤੇ ਪਏ ਨੌਜਵਾਨਾਂ ਨੂੰ ਗੋਲੀਆਂ ਮਾਰ ਦਿੱਤੀਆਂ। ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਥਾਣਾ ਰਾਮਾ ਮੰਡੀ ਦੀ ਪੁਲਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ। ਐਫ. ਐਸ. ਐਲ. ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ ਅਤੇ ਹਾਦਸੇ ਸਬੰਧੀ ਸਬੂਤ ਇਕੱਠੇ ਕਰ ਰਹੀ ਹੈ।ਮ੍ਰਿਤਕਾਂ ਦੀ ਪਛਾਣ ਸ਼ਿਵ ਵਾਸੀ ਮੋਤਾ ਸਿੰਘ ਨਗਰ ਅਤੇ ਵਿਨੈ ਤਿਵਾੜੀ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮਿੱਠਾਪੁਰ ਦੇ ਰਹਿਣ ਵਾਲੇ ਮੰਨਾ ਨੇ ਗੋਲੀ ਮਾਰੀ ਹੈ। ਮਾਮਲੇ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ