ਦਿੱਲੀ ਵਿਧਾਨਸਭਾ ਚੋਣਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਪੂਰੇ ਜ਼ੋਰਾਂ-ਸ਼ੋਰਾਂ ਦੇ ਨਾਲ ਤਿਆਰੀ ਚੱਲ ਰਹੀ ਹੈ। ਇਸ ਦੇ ਨਾਲ ਹੀ ਭਾਜਪਾ ਨੇ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਹਿਲੀ ਸੂਚੀ ਵਿੱਚ 29 ਉਮੀਦਵਾਰਾਂ ਦੇ ਨਾਂ ਹਨ। ਉਮੀਦਵਾਰਾਂ ਦੇ ਨਾਵਾਂ ਦੀ ਗੱਲ ਕੀਤੀ ਜਾਵੇ ਤਾਂ ਪਹਿਲੀ ਸੂਚੀ ‘ਚ ਪਰਵੇਸ਼ ਵਰਮਾ ਦਾ ਨਾਂ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਨੂੰ ਨਵੀਂ ਦਿੱਲੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਖਿਲਾਫ ਮੈਦਾਨ ‘ਚ ਉਤਾਰਿਆ ਗਿਆ ਹੈ।
Delhi | BJP releases its first list of the candidates for #DelhiElection2025
Parvesh Verma to contest from New Delhi assembly seat against AAP’s Arvind Kejriwal; Dushyant Gautam from Karol Bagh, Manjinder Singh Sirsa from Rajouri Garden, Kailash Gehlot from Bijwasan, Arvinder… pic.twitter.com/jcvaW418U8
— ANI (@ANI) January 4, 2025
ਕਰੋਲ ਬਾਗ ਤੋਂ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਦੁਸ਼ਯੰਤ ਗੌਤਮ ਨੂੰ ਟਿਕਟ ਦਿੱਤੀ ਗਈ ਹੈ। ਰਾਜੌਰੀ ਗਾਰਡਨ ਤੋਂ ਮਨਜਿੰਦਰ ਸਿੰਘ ਸਿਰਸਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਦਕਿ ਸਾਬਕਾ ਸੰਸਦ ਮੈਂਬਰ ਰਮੇਸ਼ ਬਿਧੂੜੀ ਕਾਲਕਾਜੀ ਤੋਂ ਚੋਣ ਲੜਨਗੇ। ਰਵੀ ਨੇਗੀ ਨੂੰ ਪਟਪੜਗੰਜ ਤੋਂ ਟਿਕਟ ਮਿਲੀ ਹੈ। ਇਸ ਤੋਂ ਇਲਾਵਾ ‘ਆਪ’ ਤੋਂ ਭਾਜਪਾ ‘ਚ ਸ਼ਾਮਲ ਹੋਏ ਸਾਬਕਾ ਮੰਤਰੀ ਕੈਲਾਸ਼ ਗਹਿਲੋਤ ਨੂੰ ਬਿਜਵਾਸਨ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸ ਸੂਚੀ ਵਿੱਚ ਚਾਰ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਬਾਕੀ ਦੇ ਤਿੰਨ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਰੁਕੀਆਂ ਹੋਈਆਂ ਹਨ, ਜਿਨ੍ਹਾਂ ਹਲਕਿਆਂ ਦਾ ਐਲਾਨ ਅਜੇ ਨਹੀਂ ਹੋਇਆ ਹੈ।