Punjab News: ਪੰਜਾਬ ’ਚ ਅੱਜ ਤੋਂ ਸਰਕਾਰੀ ਬੱਸਾਂ ਦੀ ਹੜਤਾਲ ਦਾ ਪਹਿਲਾ ਦਿਨ ਹ। ਅੱਜ ਬੱਸ ਤੋਂ ਸਫਰ ਕਰਨ ਵਾਲਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅੱਜ ਤੋਂ ਲੈ ਕੇ ਆਉਣ ਵਾਲੇ 3 ਦਿਨਾਂ ਦੇ ਲਈ ਪੰਜਾਬ ਵਿੱਚ ਸੜਕਾਂ ’ਤੇ ਪੰਜਾਬ ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਨਜ਼ਰ ਨਹੀਂ ਆਉਣਗੀਆਂ। ਅੱਜ PRTC ਦੇ ਪੰਜਾਬ ਰੋਡਵੇਜ਼ ਦੀ ਹੜਤਾਲ ਦਾ ਪਹਿਲਾ ਦਿਨ ਹੈ।
ਦੱਸ ਦਈਏ ਕਿ ਪੰਜਾਬ ’ਚ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਤਿੰਨ ਦਿਨਾਂ ਦੇ ਲਈ ਹੜਤਾਲ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਪੰਜਾਬ ‘ਚ ਪੀਆਰਟੀਸੀ ਅਤੇ ਪਨਬਸ ਯੂਨੀਅਨ ਦੀ ਹੜਤਾਲ ਦੇ ਸੱਦੇ ਦਾ ਅਸਰ ਵੱਡਾ ਅਸਰ ਵੇਖਣ ਨੂੰ ਮਿਲ ਸਕਦਾ ਹੈ, ਕਿਉਂਕਿ ਪੰਜਾਬ ਸਰਕਾਰ ਦੇ ਬੇੜੇ ਵਿੱਚ ਇਸ ਸਮੇਂ 1300 ਪੀਆਰਟੀਸੀ ਅਤੇ 1700 ਪਨਬੱਸਾਂ ਚਲਦੀਆਂ ਹਨ, ਜਿਨ੍ਹਾਂ ਰਾਹੀਂ ਰੋਜ਼ਾਨਾ ਲੱਖਾਂ ਲੋਕ ਸਫ਼ਰ ਕਰਕੇ ਆਪਣੀ ਮੰਜਿਲ ‘ਤੇ ਪਹੁੰਚਦੇ ਹਨ, ਪਰ ਹੁਣ ਲਗਾਤਾਰ 3 ਦਿਨ ਇਨ੍ਹਾਂ ਬੱਸਾਂ ਦਾ ਚੱਕਾ ਜਾਮ ਰੱਖਿਆ ਜਾਵੇਗਾ।
ਦਸ ਦੇਇਏ ਕਿ ਇਹ ਬੱਸਾਂ ਐਤਵਾਰ ਸ਼ਾਮ 5 ਜਨਵਰੀ ਨੂੰ ਬੱਸ ਸਟੈਂਡਾਂ ‘ਚ ਖੜੀਆਂ ਕਰ ਦਿੱਤੀਆਂ ਜਾਣ ਦੀ ਵੀ ਸਮੂਹ ਡਰਾਈਵਰ ਅਤੇ ਕੰਡਕਟਰਾਂ ਨੂੰ ਅਪੀਲ ਕੀਤੀ ਗਈ ਹੈ। ਇਸਤੋਂ ਇਲਾਵਾ ਪੰਜਾਬ ਤੋਂ ਬਾਹਰਲੇ ਰੂਟਾਂ ਵਾਲੀਆਂ ਬੱਸਾਂ ਨੂੰ ਵੀ ਰਾਤ 12 ਵਜੇ ਤੱਕ ਮੁੜ ਆਉਣ ਦੀ ਅਪੀਲ ਕੀਤੀ ਗਈ ਹੈ।
6 ਜਨਵਰੀ ਨੂੰ ਹੜਤਾਲ, 7 ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘੇਰਾਓ
ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 6 ਜਨਵਰੀ ਨੂੰ ਚੱਕਾ ਜਾਮ ਕਰਕੇ ਹੜਤਾਲ ਕੀਤੀ ਜਾਵੇਗੀ, 7 ਜਨਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ 8 ਜਨਵਰੀ ਨੂੰ ਮੁਕੰਮਲ ਧਰਨਾ ਦਿੱਤਾ ਜਾਵੇਗਾ।
ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਹਰਕੇਸ਼ ਵਿੱਕੀ ਨੇ ਕਿਹਾ ਕਿ ਪੀਆਰਟੀਸੀ ਦੇ ਮਿਹਨਤੀ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਵਾਰ-ਵਾਰ ਸੰਘਰਸ਼ ਕਰ ਰਹੇ ਹਨ। ਜਿਸ ਅਨੁਸਾਰ ਪਿਛਲੇ ਸਾਲ ਟਰਾਂਸਪੋਰਟ ਮੰਤਰੀ, ਸਕੱਤਰ ਅਤੇ ਡਾਇਰੈਕਟਰ ਸਮੇਤ ਉੱਚ ਅਧਿਕਾਰੀਆਂ ਦੀ ਮੀਟਿੰਗ ਹੋਈ ਸੀ ਪਰ ਕੋਈ ਸਾਕਾਰਾਤਮਕ ਨਤੀਜਾ ਨਹੀਂ ਨਿਕਲਿਆ ਸੀ। ਇਸ ਦੇ ਉਲਟ ਵਿਭਾਗ ਦੇ ਮੰਤਰੀਆਂ ਅਤੇ ਅਧਿਕਾਰੀਆਂ ਵੱਲੋਂ ਯੂਨੀਅਨ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ ਹੈ।