ਕਪੂਰਥਲਾ, 06 ਜਨਵਰੀ (ਹਿੰ. ਸ.)। ਕਪੂਰਥਲਾ ਸੁਲਤਾਨਪੁਰ ਲੋਧੀ ਰੋਡ ‘ਤੇ ਬੱਸ ਅੱਡਾ ਭਾਣੋ ਲੰਗਾ ਵਿਖੇ ਦੇਰ ਰਾਤ ਇਕ ਮੈਡੀਕਲ ਸਟੋਰ ‘ਤੇ ਚੋਰੀ ਕਰਨ ਆਏ ਚੋਰਾਂ ਦਾ ਪਤਾ ਲੱਗਣ ‘ਤੇ ਮੌਕੇ ‘ਤੇ ਪੁੱਜੇ ਦੁਕਾਨ ਮਾਲਕ ਤੇ ਚੋਰਾਂ ਵਿਚਕਾਰ ਹੋਈ ਹੱਥੋਂਪਾਈ ’ਚ ਦੁਕਾਨ ਮਾਲਕ ਤੇ ਚੋਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਚਰਨ ਸਿੰਘ ਦੇ ਪੁੱਤਰ ਪਵਨਦੀਪ ਸਿੰਘ ਨੇ ਦੱਸਿਆ ਕਿ ਨੂੰ ਸੀ. ਸੀ. ਟੀ. ਵੀ. ਕੈਮਰੇ ਰਾਹੀਂ ਪਤਾ ਲੱਗਾ ਕਿ ਉਨਾਂ ਦੀ ਦੁਕਾਨ ‘ਤੇ ਚੋਰ ਪੈ ਗਏ ਹਨ, ਜਿਸ ‘ਤੇ ਉਹ ਜਦੋਂ ਮੌਕੇ ‘ਤੇ ਪੁੱਜੇ ਤਾਂ ਚੋਰ ਦੁਕਾਨ ਦਾ ਸ਼ਟਰ ਤੋੜਨ ਦੀ ਕੋਸ਼ਿਸ਼ ਕਰ ਰਹੇ ਸਨ।ਦੁਕਾਨ ਮਾਲਕ ਨੇ ਆਪਣੀ ਰਫਲ ਨਾਲ ਚੋਰ ‘ਤੇ ਬੱਟ ਨਾਲ ਹਮਲਾ ਕੀਤਾ। ਇਸ ਦੌਰਾਨ ਚੱਲੀ ਗੋਲੀ ਦੁਕਾਨ ਮਾਲਕ ਦੇ ਵੱਜਣ ਕਾਰਨ ਉਸ ਦੀ ਮੌਤ ਹੋ ਗਈ, ਜ਼ਖ਼ਮੀ ਹੋਏ ਚੋਰ ਨੇ ਵੀ ਦਮ ਤੋੜ ਦਿੱਤਾ। ਦੁਕਾਨ ਮਾਲਕ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ। ਕਥਿਤ ਚੋਰ ਦੀ ਮ੍ਰਿਤਕ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਚ ਰਖਵਾ ਦਿੱਤਾ ਗਿਆ। ਪੁਲਿਸ ਟੀਮ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ