ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਨ੍ਹੀਂ ਦਿਨੀਂ ਦਿੱਲੀ ‘ਚ ਸਿਆਸੀ ਹਲਚਲ ਦਾ ਮਾਹੌਲ ਹੈ। ਜਿੱਥੇ ਇੱਕ ਪਾਸੇ ਸ਼ਬਦੀ ਜੰਗ ਚੱਲ ਰਹੀ ਹੈ, ਉੱਥੇ ਹੀ ਦੂਜੇ ਪਾਸੇ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਲਈ ਵੱਡੇ-ਵੱਡੇ ਐਲਾਨ ਵੀ ਕਰ ਰਹੀਆਂ ਹਨ। ਹਾਲ ਹੀ ਵਿੱਚ ਕਾਂਗਰਸ ਪਾਰਟੀ ਨੇ ਔਰਤਾਂ ਲਈ ‘ਪਿਆਰੀ ਦੀਦੀ ਯੋਜਨਾ’ ਸ਼ੁਰੂ ਕੀਤੀ ਹੈ। ਇਸ ਐਲਾਨ ਤਹਿਤ ਰਾਜਧਾਨੀ ਦੀਆਂ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।
ਦੱਸ ਦਈਏ ਕਿ ਹਾਲ ਹੀ ‘ਚ ਪਿਆਰੀ ਦੀਦੀ ਸਕੀਮ ਦੀ ਸ਼ੁਰੂਆਤ ਕਰਦੇ ਹੋਏ ਕਾਂਗਰਸ ਨੇ ਕਿਹਾ ਸੀ ਕਿ ਚੋਣਾਂ ਜਿੱਤਣ ਅਤੇ ਸੱਤਾ ‘ਚ ਆਉਣ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਔਰਤਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਰਾਸ਼ੀ ਦੇਵੇਗੀ। ਪਾਰਟੀ ਦੇ ਇਸ ਐਲਾਨ ਤੋਂ ਬਾਅਦ ਦਿੱਲੀ ਦਾ ਇਹ ਚੋਣ ਮੁਕਾਬਲਾ ਹੋਰ ਵੀ ਦਿਲਚਸਪ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਮਹਿਲਾ ਸਨਮਾਨ ਯੋਜਨਾ ਸ਼ੁਰੂ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਸੀ। ਜਿਸ ਲਈ ਪਾਰਟੀ ਵੱਲੋਂ ਰਜਿਸਟ੍ਰੇਸ਼ਨ ਵੀ ਕਰਵਾਈ ਜਾ ਰਹੀ ਹੈ।