ਚੰਡੀਗੜ੍ਹ ਦੇ ਸੈਕਟਰ 17 ‘ਚ ਸੋਮਵਾਰ ਸਵੇਰੇ ਮਲਟੀ ਬਿਲਡਿੰਗਸਟੋਰੀ ਇਮਾਰਤ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਤੋ ਬਾਅਦ ਇਲਾਕੇ ਚ ਹਫ਼ੜਾ ਦਫ਼ੜੀ ਦਾ ਮਾਹੌਲ ਬਣ ਗਿਆ ਹੈ। ਉਥੇ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਦੇ ਅਧਿਕਾਰੀ ਖੁਦ ਮੌਕੇ ਤੇ ਮੌਜੂਦ ਹਨ।
ਜਾਣਕਾਰੀ ਮੁਤਾਬਕ, ਇਹ ਹਾਦਸਾ ਸਵੇਰੇ 7ਵਜੇ ਵਾਪਰਿਆ ਹੈ। ਪਰ ਰਾਹਤ ਦੀ ਗੱਲ ਇਹ ਹੈ ਬਿਲਡਿੰਗ ਡਿੱਗਣ ਕਾਰਨ ਕਿਸੇ ਵੀ ਤਰਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬਿਲਡਿੰਗ ਪਿਛਲੇ ਕਈ ਸਾਲਾਂ ਤੋ ਖਾਲੀ ਸੀ। ਇਮਾਰਤ ‘ਚ ਢਾਂਚਾਗਤ ਅਸਥਿਰਤਾ ਦੇ ਲੱਛਣ ਦਿਖਾਈ ਦੇ ਰਹੇ ਸਨ। ਕੁੱਝ ਦਿਨ ਪਹਿਲਾਂ ਹੀ ਬੇਸਮੈਂਟ ਦੀ ਖ਼ੁਦਾਈ ਦੌਰਾਨ ਢਾਂਚੇ ‘ਚ ਤਰੇੜਾਂ ਆ ਗਈਆਂ ਸਨ। ਇਸ ਕਾਰਨ ਸਥਾਨਕ ਅਧਿਕਾਰੀਆਂ ਨੇ ਇਮਾਰਤ ਦੇ ਮਾਲਕ ਨੂੰ ਸੁਰੱਖਿਆ ਨੋਟਿਸ ਜਾਰੀ ਕਰਨ ਲਈ ਕਿਹਾ ਸੀ।
ਦੱਸਣਯੋਗ ਹੈ ਕਿ ਬੀਤੇ ਦਸੰਬਰ ਮਹੀਨੇ ਮੋਹਾਲੀ ‘ਚ 4 ਮੰਜ਼ਿਲਾ ਇਮਾਰਤ ਡਿੱਗ ਗਈ। ਇਮਾਰਤ ਡਿੱਗਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 15 ਤੋਂ ਵੱਧ ਲੋਕ ਜ਼ਮਖੀ ਹੋਏ ਸਨ।