ਐੱਸ.ਏ.ਐੱਸ. ਨਗਰ, 06 ਜਨਵਰੀ (ਹਿੰ. ਸ.)। ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਬੀਬੀ ਮੁਖਤਿਆਰ ਕੌਰ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ । ਸ਼੍ਰੋਮਣੀ ਪ੍ਰਚਾਰਕ ਭਾਈ ਅਵਤਾਰ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੁਆਰਾ ਦੇਸ਼ ਅਤੇ ਕੌਮ ਦੀ ਖਾਤਰ ਪਹਿਲਾਂ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ, ਪੁੱਤਰਾਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਅਤੇ ਸਿੱਖ ਧਰਮ ਦੀ ਸਥਾਪਨਾ ਬਾਰੇ ਸੰਖੇਪ ਵਿੱਚ ਸੰਗਤਾਂ ਨੂੰ ਜਾਣੂੰ ਕਰਵਾਇਆ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਪੂਰੇ ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਸੀ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਨਗਰ ਕੀਰਤਨ ਗੁਰਦੁਆਰਾ ਸਾਹਿਬ ਜੀ ਤੋਂ ਅਰੰਭ ਹੋ ਕੇ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ, ਗੁਰਦੁਆਰਾ ਸਾਹਿਬ ਵਿੱਚ ਹੀ ਸਮਾਪਤ ਹੋਇਆ । ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ । ਉਨ੍ਹਾਂ ਦੇ ਪਿੱਛੇ ਉਚੇਚੇ ਤੌਰ ਤੇ ਗੱਡੀ ਦੀ ਬਣਾਈ ਗਈ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ । ਇਸ ਪਾਲਕੀ ਸਾਹਿਬ ਜੀ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ । ਪਾਲਕੀ ਸਾਹਿਬ ਜੀ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ । ਇਸ ਮੌਕੇ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਭਾਗ ਲਿਆ । ਨਗਰ ਕੀਰਤਨ ਵਿੱਚ ਗਤਕਾ ਪਾਰਟੀ, ਫੌਜੀ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ । ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ । ਨਗਰ ਕੀਰਤਨ ਦਾ ਥਾਂ ਥਾਂ ਤੇ ਨਿੱਘਾ ਸਵਾਗਤ ਕੀਤਾ ਗਿਆ । ਸੰ
ਹਿੰਦੂਸਥਾਨ ਸਮਾਚਾਰ