ਚੰਡੀਗੜ੍ਹ, 07 ਜਨਵਰੀ (ਹਿੰ. ਸ.)। ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਅੱਜ ਖ਼ਤਮ ਹੋ ਗਈ ਹੈ। ਹੁਣ ਸਰਕਾਰੀ ਬੱਸਾਂ ਕੱਲ੍ਹ ਤੋਂ ਚਲਣਗੀਆਂ। ਜਾਣਕਾਰੀ ਮੁਤਾਬਕ, ਪੀਆਰਟੀਸੀ ਤੇ ਪਨਬੱਸ ਠੇਕਾ ਮੁਲਾਜ਼ਮ ਯੂਨੀਅਨ ਦੀ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਜਿਸ ਤੋਂ ਬਾਅਦ ਹੜਤਾਲ ਖਤਮ ਦਾ ਐਲਾਨ ਕੀਤਾ ਹੈ । ਇਸ ਦੌਰਾਨ ਮੀਟਿੰਗ ‘ਚ ਸੀਐੱਮ ਭਗਵੰਤ ਮਾਨ ਦੇ ਨਾਲ ਮੀਟਿੰਗ ਵੀ ਤੈਅ ਹੋਈ ਹੈ। ਜੋ ਕਿ 15 ਜਨਵਰੀ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਮੁਲਾਜ਼ਮਾਂ ਨੇ ਆਪਣੀਆਂ ਲਟਕਦੀਆਂ ਮੰਗਾਂ ਜਿਵੇਂ ਕਿ ਤਨਖਾਹਾਂ ਵਿੱਚ ਵਾਧਾ, ਰੁਜ਼ਗਾਰ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਮੰਗ ਨੂੰ ਲੈ ਕੇ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਇਹ ਹੜਤਾਲ 6 ਤੋਂ 8 ਜਨਵਰੀ ਤੱਕ ਜਾਰੀ ਰਹੇਗੀ। ਯੂਨੀਅਨ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਅਨੁਸਾਰ ਸਰਕਾਰ ਨੇ ਲੰਮੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਸਮੱਸਿਆਵਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਟਰਾਂਸਪੋਰਟ ਮੰਤਰੀ ਅੱਗੇ ਆਪਣੀਆਂ ਮੰਗਾਂ ਰੱਖੀਆਂ ਗਈਆਂ ਸਨ ਪਰ ਕੋਈ ਠੋਸ ਹੱਲ ਨਹੀਂ ਨਿਕਲਿਆ। ਇਸ ਕਾਰਨ ਮੁਲਾਜ਼ਮਾਂ ਨੇ ਇਹ ਸਖ਼ਤ ਕਦਮ ਚੁੱਕਿਆ ਹੈ।
ਹਿੰਦੂਸਥਾਨ ਸਮਾਚਾਰ