ਜਗਰਾਉਂ, 07 ਜਨਵਰੀ (ਹਿੰ. ਸ.)। ਪੰਜਾਬ ਨੰਬਰਦਾਰਾ ਐਸੋਸ਼ੀਏਸ਼ਨ ਗਾਲਿਬ ਦੀ ਮਹੀਨਾਵਾਰ ਮੀਟਿੰਗ ਜਗਰਾਉਂ ਦਫ਼ਤਰ ਵਿਚ ਤਹਿਸੀਲ ਪ੍ਰਧਾਨ ਹਰਨੇਕ ਸਿੰਘ ਹਠੂਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜਗਰਾਓਂ ਤਹਿਸੀਲ ਨਾਲ ਸੰਬੰਧਿਤ ਵੱਡੀ ਗਿਣਤੀ ਵਿੱਚ ਨੰਬਰਦਾਰ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਨੇ ਉਚੇਚੇ ਤੌਰ ਤੇ ਸ਼ਿਰਕਤ ਕਰਦਿਆਂ ਉਹਨਾਂ ਨੇ ਸਮੂਹ ਨੰਬਰਦਾਰ ਸਾਹਿਬਾਨਾਂ ਨੂੰ ਨਵੇਂ ਵਰ੍ਹੇ ਦੀਆਂ ਮੁਬਾਰਕਾਂ ਦਿੱਤੀਆਂ ਉੱਥੇ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵੀ ਖੁੱਲ ਕੇ ਵਿਚਾਰ ਚਰਚਾ ਕੀਤੀ ਗਈ ਕਿ ਕਿਸ ਤਰ੍ਹਾਂ ਸਰਕਾਰ ਤੇ ਪ੍ਰਸ਼ਾਸਨ ਨਾਲ ਨੰਬਰਦਾਰਾਂ ਦੀਆਂ ਸਮੱਸਿਆ ਪ੍ਰਤੀ ਗੱਲਬਾਤ ਚੱਲ ਰਹੀ ਹੈ।ਉਹਨਾਂ ਦੱਸਿਆ ਕਿ ਜਲਦੀ ਹੀ ਪੰਜਾਬ ਪੱਧਰ ਦੀ ਮੀਟਿੰਗ ਜਗਰਾਉਂ ਵਿਖੇ ਕੀਤੀ ਜਾਵੇਗੀ ਜਿਸ ਵਿੱਚ ਸਾਰੀਆਂ ਤਹਿਸੀਲਾਂ ਅਤੇ ਜ਼ਿਲਿਆਂ ਦੇ ਪ੍ਰਧਾਨਾਂ ਤੋਂ ਇਲਾਵਾ ਹੋਰ ਅਹੁਦੇਦਾਰ ਸਾਹਿਬਾਨ ਜਗਰਾਉਂ ਵਿਖੇ ਪਹੁੰਚਣਗੇ। ਉਹਨਾਂ ਦੱਸਿਆ ਕਿ ਪੰਜਾਬ ਪੱਧਰੀ ਮੀਟਿੰਗ ਦੌਰਾਨ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਸਮੇਂ ਤਹਿਸੀਲ ਪ੍ਰਧਾਨ ਹਰਨੇਕ ਸਿੰਘ ਹਠੂਰ ਨੇ ਪੰਜਾਬ ਪ੍ਰਧਾਨ ਦਾ ਜਗਰਾਉਂ ਦੀ ਮੀਟਿੰਗ ਵਿੱਚ ਪਹੁੰਚਣ ਤੇ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਮਹੀਨੇਵਾਰ ਮੀਟਿੰਗ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋਇਆ ਕਰੋ।
ਹਿੰਦੂਸਥਾਨ ਸਮਾਚਾਰ