1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕਤਲ ਕੇਸ ਦਿੱਲੀ ਦੀ ਇੱਕ ਅਦਾਲਤ 21 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ ਵਿੱਚ ਆਪਣਾ ਫੈਸਲਾ ਸੁਣਾਏਗੀ। ਇਹ ਮਾਮਲਾ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਖੇਤਰ ਵਿੱਚ ਦੋ ਵਿਅਕਤੀਆਂ ਦੀ ਕਥਿਤ ਹੱਤਿਆ ਨਾਲ ਜੁੜਿਆ ਹੋਇਆ ਹੈ। ਦਸ ਦਇਏ ਕਿ 16 ਦਸੰਬਰ 2021 ਨੂੰ ਅਦਾਲਤ ਨੇ ਕੁਮਾਰ ਵਿਰੁੱਧ ਦੋਸ਼ ਆਇਦ ਕੀਤੇ। ਇਸਤਗਾਸਾ ਪੱਖ ਦੇ ਅਨੁਸਾਰ ਮਾਰੂ ਹਥਿਆਰਾਂ ਨਾਲ ਲੈਸ ਇੱਕ ਵੱਡੀ ਭੀੜ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਲਈ ਵੱਡੇ ਪੱਧਰ ’ਤੇ ਲੁੱਟਮਾਰ, ਅੱਗਜ਼ਨੀ ਅਤੇ ਸਿੱਖਾਂ ਦੀਆਂ ਜਾਇਦਾਦਾਂ ਨੂੰ ਤਬਾਹ ਕੀਤਾ।ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਬੁੱਧਵਾਰ ਨੂੰ ਫੈਸਲਾ ਟਾਲਦਿਆਂ ਅਗਲੀ ਤਰੀਕ 21 ਜਨਵਰੀ ਤੈਅ ਕੀਤੀ ਹੈ। ਸੱਜਣ ਕੁਮਾਰ ਜੋ ਇਸ ਸਮੇਂ ਤਿਹਾੜ ਕੇਂਦਰੀ ਜੇਲ੍ਹ ਵਿੱਚ ਬੰਦ ਹੈ, ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਇਆ।
ਜਿਕਰਯੇਗ ਹੈ ਕਿ ਅਦਾਲਤ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਨਾਲ ਸਬੰਧਤ ਕੇਸ ਵਿੱਚ ਅੰਤਿਮ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਸਬੰਧੀ ਪੰਜਾਬੀ ਬਾਗ ਥਾਣਾ ਦੀ ਪੁਲਸ ਨੇ ਕੇਸ ਦਰਜ ਕੀਤਾ ਸੀ ਪਰ ਬਾਅਦ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਕਾਰਵਾਈ ਸੰਭਾਲ ਲਈ।
ਇਸਤਗਾਸਾ ਪੱਖ ਨੇ ਦੋਸ਼ ਲਾਇਆ ਕਿ ਭੀੜ ਨੇ ਸ਼ਿਕਾਇਤਕਰਤਾ ਜਸਵੰਤ ਸਿੰਘ ਦੀ ਪਤਨੀ ਦੇ ਘਰ ’ਤੇ ਹਮਲਾ ਕੀਤਾ, ਉਸ ਦੇ ਪਤੀ ਅਤੇ ਉਨ੍ਹਾਂ ਦੇ ਪੁੱਤਰ ਦੀ ਹੱਤਿਆ ਕਰ ਦਿੱਤੀ, ਇਸ ਤੋਂ ਇਲਾਵਾ ਸਾਮਾਨ ਲੁੱਟਿਆ ਅਤੇ ਘਰ ਨੂੰ ਅੱਗ ਲਗਾ ਦਿੱਤੀ।