ਚੰਡੀਗੜ੍ਹ ਅਤੇ ਪੰਜਾਬ ਦੇ ਥਾਣਿਆਂ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ‘ਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਯਾਨੀ ਕਿ NIA ਨੇ ਵਿਦੇਸ਼ ‘ਚ ਲੁਕੇ ਅੱਤਵਾਦੀ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਰੱਖਿਆ ਹੈ। ਤੁਹਾਨੂੰ ਦੱਸਦਈਏ ਕਿ ਹੈਪੀ ਪਾਸੀਆ ਚੰਡੀਗੜ੍ਹ ਵਿੱਚ ਤੇ ਪੰਜਾਬ ਦੇ ਥਾਣਿਆਂ ‘ਤੇ ਹੋਏ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਹੈ।
ਇਸ ਦੇ ਨਾਲ ਹੀ NIA ਨੇ ਇੱਕ ਨੰਬਰ ਵੀ ਜਾਰੀ ਕੀਤਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਇਹ ਸ਼ੱਕੀ ਵਿਅਕਤੀ ਦਿਖਾਈ ਦੇਵੇ ਤਾਂ ਉਹ ਟੈਲੀਫੋਨ, ਵਟਸਐਪ ਅਤੇ ਈਮੇਲ ਰਾਹੀਂ NIA ਨੂੰ ਜਾਣਕਾਰੀ ਦੇ ਸਕਣਗੇ। ਹਾਲ ਹੀ ‘ਚ ਚੰਡੀਗੜ੍ਹ ‘ਚ ਇੱਕ ਬੰਗਲੇ ‘ਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ‘ਚ NIA ਨੇ ਅੱਤਵਾਦੀ ਹੈਪੀ ਪਾਸੀਆ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਸਬੰਧੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। ਇਸ ਅਰਜ਼ੀ ‘ਤੇ 9 ਜਨਵਰੀ ਨੂੰ ਫੈਸਲਾ ਲਿਆ ਜਾਵੇਗਾ।
ਇਸ ਦੇ ਨਾਲ ਹੀ ਤੁਹਾਨੂੰ ਦੱਸਦਈਏ ਕਿ 11 ਸਤੰਬਰ 2024 ਨੂੰ ਚੰਡੀਗੜ੍ਹ ਦੇ ਸੈਕਟਰ-10 ਸਥਿਤ ਕੋਠੀ ਨੰਬਰ 575 ‘ਤੇ ਗ੍ਰਨੇਡ ਹਮਲਾ ਹੋਇਆ ਸੀ। ਇੱਥੇ ਰੋਹਨ ਅਤੇ ਵਿਸ਼ਾਲ ਮਸੀਹ ਨਾਂ ਦੇ ਦੋ ਨੌਜਵਾਨ ਹੈਂਡ ਗ੍ਰੇਨੇਡ ਸੁੱਟ ਕੇ ਭੱਜ ਗਏ। ਜਿਸ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਹਮਲੇ ਦੀ ਜ਼ਿੰਮੇਵਾਰੀ ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਨੇ ਇੰਟਰਨੈੱਟ ਮੀਡੀਆ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਹੈ।