ਪੰਜਾਬ ‘ਚ ਵੱਧ ਰਹੀ ਨਸ਼ਾ ਤਸਕਰੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਪੰਜਾਬ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ। ਪੁਲਿਸ ਨੇ ਇਸ ਮਾਮਲੇ ‘ਤੇ ਹੁਣ ਤੱਕ ਕਈ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜਲੰਧਰ ਜ਼ਿਲ੍ਹੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 144 ਕਿੱਲੋ ਡੋਡੇ ਚੂਰਾ ਪੋਸਤ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮੇ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੁਢੱਲੀ ਪੁੱਛ-ਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਨਸ਼ਾ ਤਸਕਰਾ ਲੁਕ ਛਿਪ ਕੇ ਕਾਫੀ ਲੰਬੇ ਸਮੇਂ ਤੋਂ ਟਰੱਕ ਵਿੱਚ ਪਿਆਜ ਅਤੇ ਲਸਣ ਦੇ ਹੇਠਾਂ ਡੋਡੇ ਚੂਰਾ ਪੋਸਤ ਮੱਧ ਪ੍ਰਦੇਸ਼ ਤੋ ਬੀਰ ਸਿੰਘ ਉਰਫ ਘੋਨਾ ਵਾਸੀ ਝੁਗੀਆ, ਮਹਾ ਸਿੰਘ ਹਾਲ ਵਾਸੀ ਪ੍ਰਕਾਸ਼ ਨਗਰ ਪਿੰਡ ਸੈਫਾਬਾਦ ਅਤੇ ਸੁਰਜੀਤ ਸਿੰਘ ਉਰਫ ਜੀਤਾ ਵਾਸੀ ਅਕਲਪੁਰ ਥਾਣਾ ਫਿਲੋਰ ਦੇ ਨਾਲ ਮਿਲ ਕੇ ਖਰੀਦ ਕੇ ਲਿਆ ਕੇ ਆਸ ਪਾਸ ਦੇ ਪਿੰਡਾਂ ਵਿੱਚ ਸਪਲਾਈ ਕਰ ਰਹੇ ਸਨ। ਜਿਸ ਤੋਂ ਬਾਅਦ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।