ਨਵੇਂ ਮੇਅਰ ਨੂੰ ਲੈ ਕੇ ਜਲੰਧਰ ਵਾਸੀਆਂ ਇੰਤਜ਼ਾਰ ਹੁਣ ਜਲਦੀ ਹੀ ਖ਼ਤਮ ਹੋਣ ਜਾ ਰਿਹਾ ਹੈ। ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਦੀ ਚੋਣ ਕਰਨ ਲਈ11 ਜਨਵਰੀ ਨੂੰ ਦੁਪਹਿਰ 3 ਵਜੇ ਰੈਡ ਕਰੋਸ ਭਵਨ ਵਿਖੇ ਮੀਟਿੰਗ ਰੱਖੀ ਗਈ ਹੈ। ਮੀਟਿੰਗ ਵਿੱਚ ਮੇਅ ਰ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ,ਡਿਪਟੀ ਮੇਅਰ ਦੀ ਵੀ ਚੋਣ ਕੀਤੀ ਜਾਵੇਗੀ। ਇਸ ਬਾਰੇ ਅੱਜ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਡਿਵੀਜ਼ਨਲ ਕਮਿਸ਼ਨਰ ਜਲੰਧਰ ਵੱਲੋਂ ਸਹੁੰ ਚੁੱਕ ਸਮਾਗਮ ਦਾ ਸਮਾਂ ਅਤੇ ਦਿਨ ਵੀ ਤੈਅ ਕਰ ਲਿਆ ਗਿਆ ਹੈ। ਆਦੇਸ਼ਾਂ ਮੁਤਾਬਕ 11 ਜਨਵਰੀ ਨੂੰ ਦੁਪਹਿਰ 3 ਵਜੇ ਰੈੱਡ ਕ੍ਰਾਸ ਭਵਨ ਵਿਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਸਹੁੰ ਚੁਕਵਾਈ ਜਾਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਅਜੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ ਹੈ।