Punjab News: ਪੰਜਾਬ ਅਤੇ ਚੰਡੀਗੜ੍ਹ ‘ਚ ਖੂਨ ਜਮਾ ਦੇਣ ਵਾਲੀ ਠੰਡ ਲਗਾਤਾਰ ਵੱਧ ਰਹੀ ਹੈ। ਇਸ ਦੌਰਾਨ ਲੋਕਾਂ ਨੂੰ ਅੱਜ ਵੀ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਮੁਤਾਬਕ, 12 ਜਨਵਰੀ ਤੱਕ ਪੰਜਾਬ ਦੇ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 2.3 ਡਿਗਰੀ ਦਾ ਵਾਧਾ ਹੋਇਆ ਹੈ, ਜੋ ਆਮ ਦੇ ਨੇੜੇ ਆ ਰਿਹਾ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਅੱਠ ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆ ‘ਚ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਿਲ ਹਨ। ਜੇਕਰ ਚੰਡੀਗੜ੍ਹ ਦੀ ਗੱਲ੍ਹ ਕਰੀਏ ਤਾਂ ਰਾਜਧਾਨੀ ਵਿੱਚ ਤਾਪਮਾਨ 18.8 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਅੰਮ੍ਰਿਤਸਰ, ਕਪੂਰਥਲਾ ਤੇ ਤਰਨਤਾਰਨ ਲਈ ਸਵੇਰੇ 9 ਵਜੇ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ ਇਸ ਸਮੇਂ ਆਵਾਜਾਈ ਹੌਲੀ-ਹੌਲੀ ਚੱਲਦੀ ਹੈ। ਅਜਿਹੇ ‘ਚ ਲੋਕਾਂ ਨੂੰ ਗੱਡੀ ਚਲਾਉਂਦੇ ਸਮੇਂ ਸਾਵਧਾਨ ਰਹਿਣ ਦੀ ਲੋੜ ਹੈ। ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਸਵੇਰ ਦੀ ਸੈਰ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ।