Canada News: ਵੱਖਵਾਦੀ ਹਰਦੀਪ ਸਿੰਘ ਨਿੱਜਰ ਕਤਲ ਕੇਸ ਵਿੱਚ ਕੈਨੇਡੀਅਨ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਚਾਰਾਂ ਮੁਲਜ਼ਮਾਂ ਨੂੰ ਜ਼ਮਾਨਤ ਮਿਲ ਗਈ ਹੈ। ਹੁਣ ਇਸ ਮਾਮਲੇ ‘ਤੇ ਅਗਲੀ ਸੁਣਵਾਈ 11 ਫਰਵਰੀ ਨੂੰ ਹੋਵੇਗੀ।
ਦਸਣਯੋਗ ਹੈ ਕਿ ਹਰਦੀਪ ਸਿੰਘ ਨਿੱਜਰ ਦਾ ਕਤਲ ਜੂਨ 2023 ਵਿੱਚ ਕੈਨੇਡਾ ਦੇ ਸਰੀ ਵਿੱਚ ਹੋਇਆ ਸੀ। 18 ਜੂਨ, 2023 ਨੂੰ ਕਤਲ ਦੇ ਦੋਸ਼ ਵਿੱਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪਰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਰਾਇਲ ਕੈਨੇਡੀਅਨ ਮਾਊਂਟੇਡ ਪੁਲਸ (ਆਰਸੀਐਮਪੀ) ਵੱਲੋਂ ਭਾਰਤ ਸਰਕਾਰ ਦੇ ਇੱਕ ਏਜੰਟ ‘ਤੇ ਕਤਲ ਦਾ ਦੋਸ਼ ਲਗਾਉਣ ਤੋਂ ਬਾਅਦ ਇਸ ਮਾਮਲੇ ਨੇ ਅੰਤਰਰਾਸ਼ਟਰੀ ਧਿਆਨ ਖਿੱਚਿਆ। ਭਾਰਤ ਸਰਕਾਰ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ।
ਇਸ ਮਾਮਲੇ ਦੇ ਚਾਰ ਮੁਲਜ਼ਮਾਂ – ਕਰਨ ਬਰਾੜ (22), ਕਮਲਪ੍ਰੀਤ ਸਿੰਘ (22), ਕਰਨਪ੍ਰੀਤ ਸਿੰਘ (28) ਅਤੇ ਅਮਨਦੀਪ ਸਿੰਘ (22) – ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਚਾਰਾਂ ‘ਤੇ ਪਹਿਲੀ ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਗਾਏ ਗਏ ਸਨ। ਹੁਣ ਇਸ ਮਾਮਲੇ ਦੀ ਸੁਣਵਾਈ ਬ੍ਰਿਟਿਸ਼ ਕੋਲੰਬੀਆ ਸੁਪਰੀਮ ਕੋਰਟ ਵਿੱਚ 11 ਫਰਵਰੀ ਨੂੰ ਹੋਵੇਗੀ।