ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੇ ਭੋਆ ਹਲਕੇ ਦੇ ਇੱਕ ਸਕੂਲ ਨੂੰ ਫ਼ੋਨ ਕਾਲ ਰਾਹੀਂ ਸਕੂਲ ਨੂੰ ਉਡਾਉਣ ਦੀ ਧਮਕੀ ਮਿਲੀ। ਸਕੂਲ। ਪੰਜਾਬ ਪੁਲਸ ਅਤੇ ਬੀਐਸਐਫ, ਐਸਓਜੀ ਨੇ ਇੱਕ ਤਲਾਸ਼ੀ ਮੁਹਿੰਮ ਚਲਾਈ/ ਇਹ ਕਾਰਵਾਈ ਸ਼ਾਮ 5 ਵਜੇ ਤੋਂ 7.05 ਵਜੇ ਤੱਕ ਚੱਲੀ, ਪ੍ਰਸ਼ਾਸਨ ਨੇ ਸਕੂਲ ਦੀ ਸੁਰੱਖਿਆ ਵਧਾ ਦਿੱਤੀ, ਕਿਹਾ ਜਾ ਰਿਹਾ ਹੈ ਕਿ ਇਹ ਧਮਕੀ ਇੱਕ ਫੋਨ ਕਾਲ ਰਾਹੀਂ ਮਿਲੀ ਸੀ। ਫਿਲਹਾਲ ਕੋਈ ਵੀ ਪੁਲਸ ਅਧਿਕਾਰੀ ਕੋਈ ਜਾਣਕਾਰੀ ਦੇਣ ਨੂੰ ਤਿਆਰ ਨਹੀਂ ਹੈ।
ਜਾਣਕਾਰੀ ਅਨੁਸਾਰ ਵੀਰਵਾਰ ਸ਼ਾਮ ਨੂੰ ਸਕੂਲ ‘ਚ ਧਮਾਕੇ ਦੀ ਧਮਕੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਤੁਰੰਤ ਹਰਕਤ ‘ਚ ਆਉਂਦਿਆਂ ਸਕੂਲ ਨੂੰ ਘੇਰਾ ਪਾ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਸਕੂਲ ‘ਚ ਬਲਾਸਟ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਸ ਅਤੇ ਕਮਾਂਡੋਜ਼ ਸਕੂਲ ਦੇ ਆਲੇ-ਦੁਆਲੇ ਤਾਇਨਾਤ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸੁਰੱਖਿਆ ਏਜੰਸੀਆਂ ਵੱਲੋਂ ਦਿੱਤੇ ਗਏ ਅਲਰਟ ਤੋਂ ਬਾਅਦ ਪਠਾਨਕੋਟ ਵਿੱਚ ਹਾਈ ਅਲਰਟ ਚੱਲ ਰਿਹਾ ਹੈ। ਇਸ ਮਾਮਲੇ ਸਬੰਧੀ ਥਾਣਾ ਤਾਰਾਗੜ੍ਹ ਦੇ ਇੰਚਾਰਜ ਮਨਜੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਕਿਸੇ ਦੀ ਸ਼ਰਾਰਤ ਵੀ ਹੋ ਸਕਦੀ ਹੈ, ਫਿਰ ਵੀ ਪੁਲਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਜਾਂਚ ਕਰ ਰਹੀ ਹੈ।