ਕੁਪਵਾੜਾ, 10 ਜਨਵਰੀ (ਹਿੰ.ਸ.)। ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਦੇ ਕੁਪਵਾੜਾ ਦੇ ਕ੍ਰਾਲਪੋਰਾ ਦੇ ਟੀ ਪੀ ਜੰਗਲੀ ਖੇਤਰ ਵਿੱਚ ਵੱਡੀ ਮਾਤਰਾ ਵਿੱਚ ਗੋਲਾ-ਬਾਰੂਦ ਬਰਾਮਦ ਕੀਤਾ ਹੈ।
ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਖਾਸ ਖੁਫੀਆ ਸੂਚਨਾਵਾਂ ਦੇ ਆਧਾਰ ‘ਤੇ, ਬੀ.ਐੱਸ.ਐੱਫ., ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨਾਂ ਨੇ ਕੁਪਵਾੜਾ ਦੇ ਕ੍ਰਾਲਪੋਰਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਟੀ ਪੀ ਜੰਗਲੀ ਖੇਤਰ ‘ਚ 7-9 ਜਨਵਰੀ ਦੌਰਾਨ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ 01 ਪਿਸਤੌਲ, 01 ਮੈਗਜ਼ੀਨ ਅਤੇ 08 ਰੌਂਦ; 05 ਗ੍ਰੇਨੇਡ ਅਤੇ ਏ.ਕੇ.-47 ਦੇ 270 ਰੌਂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਲਾਕੇ ‘ਚ ਅੱਤਵਾਦੀਆਂ ਦੀ ਭਾਲ ਲਈ ਮੁਹਿੰਮ ਜਾਰੀ ਹੈ।
ਹਿੰਦੂਸਥਾਨ ਸਮਾਚਾਰ