ਜਲੰਧਰ, 11 ਜਨਵਰੀ (ਹਿੰ. ਸ.)। ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਦੀ ਨਿਯੁਕਤੀ ਦਾ ਇੰਤਜ਼ਾਰ ਹੁਣ ਖਤਮ ਹੋ ਗਿਆ ਹੈ। ਜਲੰਧਰ ਦੇ ਨਵੇਂ ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ (ਆਈ.ਏ.ਐਸ.) ਅੱਜ ਸ਼ਹਿਰ ਦੇ ਨਵ-ਨਿਯੁਕਤ ਕੌਂਸਲਰਾਂ ਨੂੰ ਸਹੁੰ ਚੁਕਾਉਣਗੇ। ਦੁਪਹਿਰ ਕਰੀਬ 3 ਵਜੇ ਸ਼ਹਿਰ ਨੂੰ ਆਪਣਾ ਨਵਾਂ ਮੇਅਰ ਮਿਲ ਜਾਵੇਗਾ। ਜਲੰਧਰ ਨਗਰ ਨਿਗਮ ਵਿੱਚ ਚੁਣੇ ਗਏ ਸਾਰੇ ਕੌਂਸਲਰ ਰੈੱਡ ਕਰਾਸ ਭਵਨ, ਜਲੰਧਰ ਵਿੱਚ ਬੁਲਾਈ ਗਈ ਮੀਟਿੰਗ ਵਿੱਚ ਵੋਟ ਪਾਉਣਗੇ।ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਇਹ ਮੀਟਿੰਗ ਅੱਜ ਯਾਨੀ ਸ਼ਨੀਵਾਰ ਦੁਪਹਿਰ 3 ਵਜੇ ਰੱਖੀ ਗਈ ਹੈ। ਜਿਕਰਯੋਗ ਹੈ ਕਿ ਕਿ ਪੰਜਾਬ ਸਰਕਾਰ ਨੇ ਜਲੰਧਰ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਹੁਣ ਸਿਰਫ਼ ਐਲਾਨ ਬਾਕੀ ਹੈ।
ਹਿੰਦੂਸਥਾਨ ਸਮਾਚਾਰ