ਨਵੀਂ ਦਿੱਲੀ, 13 ਜਨਵਰੀ (ਹਿੰ.ਸ.)। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਦੇਸ਼ ਵਾਸੀਆਂ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਰਾਸ਼ਟਰਪਤੀ ਨੇ ਲੋਹੜੀ ਤੋਂ ਇਲਾਵਾ, ਮਕਰ ਸੰਕ੍ਰਾਂਤੀ, ਪੋਂਗਲ ਅਤੇ ਮਾਘ ਬੀਹੂ (14 ਜਨਵਰੀ) ਦੀਆਂ ਵੀ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਰਾਸ਼ਟਰਪਤੀ ਮੁਰਮੂ ਨੇ ਐਤਵਾਰ ਸ਼ਾਮ ਨੂੰ ਜਾਰੀ ਆਪਣੇ ਸੰਦੇਸ਼ ‘ਚ ਕਿਹਾ, ”ਲੋਹੜੀ, ਮਕਰ ਸੰਕ੍ਰਾਂਤੀ, ਪੋਂਗਲ ਅਤੇ ਮਾਘ ਬਿਹੂ ਦੇ ਸ਼ੁਭ ਮੌਕੇ ‘ਤੇ ਮੈਂ ਦੇਸ਼-ਵਿਦੇਸ਼ ‘ਚ ਵੱਸਦੇ ਸਾਰੇ ਭਾਰਤੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦੀ ਹਾਂ। ਇਹ ਤਿਉਹਾਰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦੇ ਪ੍ਰਤੀਕ ਹਨ ਅਤੇ ਆਪਣੇ ਨਾਲ ਉਤਸ਼ਾਹ ਅਤੇ ਆਨੰਦ ਲਿਆਉਂਦੇ ਹਨ। ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਵੱਖ-ਵੱਖ ਰੂਪਾਂ ਵਿੱਚ ਮਨਾਏ ਜਾਂਦੇ ਇਹ ਤਿਉਹਾਰ ਕੁਦਰਤ ਨਾਲ ਸਾਡੇ ਮੇਲ ਮਿਲਾਪ ਵਾਲੇ ਰਿਸ਼ਤੇ ਨੂੰ ਦਰਸਾਉਂਦੇ ਹਨ। ਲੋਕ ਇਨ੍ਹਾਂ ਮੌਕਿਆਂ ‘ਤੇ ਪਵਿੱਤਰ ਨਦੀਆਂ ਵਿਚ ਇਸ਼ਨਾਨ ਕਰਦੇ ਹਨ ਅਤੇ ਦਾਨ-ਪੁੰਨ ਵੀ ਕਰਦੇ ਹਨ।’’
ਉਨ੍ਹਾਂ ਕਿਹਾ, “ਇਨ੍ਹਾਂ ਤਿਉਹਾਰਾਂ ਦੇ ਜ਼ਰੀਏ, ਜੋ ਕਿ ਫਸਲਾਂ ਨਾਲ ਵੀ ਜੁੜੇ ਹੋਏ ਹਨ, ਅਸੀਂ ਉਨ੍ਹਾਂ ਮਿਹਨਤੀ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ, ਜੋ ਦੇਸ਼ ਨੂੰ ਭੋਜਨ ਪ੍ਰਦਾਨ ਕਰਨ ਲਈ ਅਣਥੱਕ ਮਿਹਨਤ ਕਰਦੇ ਹਨ। ਮੈਂ ਕਾਮਨਾ ਕਰਦੀ ਹਾਂ ਕਿ ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਖੁਸ਼ਹਾਲੀ ਅਤੇ ਤਰੱਕੀ ਲੈ ਕੇ ਆਉਣ ਅਤੇ ਅਸੀਂ ਭਾਰਤ ਨੂੰ ਇੱਕ ਵਿਕਸਤ ਦੇਸ਼ ਬਣਾਉਣ ਲਈ ਮਿਲਕੇ ਹੋਰ ਉਤਸ਼ਾਹ ਨਾਲ ਕੰਮ ਕਰੀਏ।’’
ਲੋਕ ਸਭਾ ਸਪੀਕਰ ਬਿਰਲਾ ਨੇ ਵੀ ਜਾਰੀ ਸੰਦੇਸ਼ ‘ਚ ਕਿਹਾ, ”ਸਾਰੇ ਦੇਸ਼ ਵਾਸੀਆਂ ਨੂੰ ਲੋਹੜੀ ਦੇ ਪਵਿੱਤਰ ਤਿਉਹਾਰ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਵਾਢੀ ਦਾ ਇਹ ਤਿਉਹਾਰ ਕੁਦਰਤ ਦੀ ਕਿਰਪਾ ਅਤੇ ਕਿਸਾਨਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਜਸ਼ਨ ਹੈ। ਮੈਂ ਕਾਮਨਾ ਕਰਦੀ ਹਾਂ ਕਿ ਲੋਹੜੀ ਦਾ ਇਹ ਤਿਉਹਾਰ ਸਾਡੇ ਘਰਾਂ ਵਿੱਚ ਉਤਸਵ, ਖੁਸ਼ਹਾਲੀ ਅਤੇ ਉੱਨਤੀ ਲਿਆਵੇ ਅਤੇ ਸਾਡੇ ਰਾਸ਼ਟਰ ਵਿੱਚ ਵਿਕਾਸ ਅਤੇ ਤਰੱਕੀ ਹੋਵੇ।’’
ਹਿੰਦੂਸਥਾਨ ਸਮਾਚਾਰ