Punjab News: ਸੰਯੁਕਤ ਕਿਸਾਨ ਮੋਰਚੇ ਤੇ ਸੱਦੇ ਉੱਪਰ ਪੰਜਾਬ ਦੇ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਖੇਤੀ ਦੇ ਨਵੇਂ ਖਰੜੇ ਦੀਆਂ ਕਾਪੀਆਂ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ ਜਿਸ ਦੇ ਤਹਿਤ ਅੱਜ ਫਰੀਦਕੋਟ ਦੇ ਵਿੱਚ ਸੰਯੁਕਤ ਕਿਸਾਨ ਮੋਰਚਾ ਫਰੀਦਕੋਟ ਵੱਲੋਂ ਵੀ ਇੱਕ ਮਾਰਚ ਕਰਦਿਆਂ ਹੋਇਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਨਾਰੇਬਾਜੀ ਕਰਦੇ ਹੋਇਆ ਡੀਸੀ ਦਫਤਰ ਦੇ ਬਾਹਰ ਕਾਪੀਆਂ ਸਾੜ ਕੇ ਪ੍ਰਦਰਸ਼ਨ ਕੀਤਾ ਅਤੇ ਸਰਕਾਰਾਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ
ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਵੱਖ ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਦੇ ਉੱਪਰ ਲਗਾਤਾਰ ਜੋ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਖਰੜਾ ਤਿਆਰ ਕੀਤਾ ਗਿਆ ਉਸਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਉਂਕਿ ਤਿੰਨ ਖੇਤੀ ਕਾਨੂੰਨਾਂ ਨੂੰ ਖਿਲਾਫ ਸੰਘਰਸ਼ ਕੀਤਾ ਗਿਆ ਸੀ ਅਤੇ ਸਰਕਾਰ ਵੱਲੋਂ ਉਸ ਸਮੇਂ ਰੱਦ ਕਰ ਦਿੱਤੇ ਗਏ ਸਨ ਪਰ ਉਹ ਦੁਬਾਰਾ ਫੇਰ ਉਹਨਾਂ ਨੂੰ ਲਾਗੂ ਕਰਨਾ ਚਾਹੁੰਦੀ ਹ ਜਿਸ ਦੇ ਤਹਿਤ ਇਹ ਖੇਤੀ ਖਰੜਾ ਤਿਆਰ ਕੀਤਾ ਗਿਆ ਜਿਸ ਦਾ ਕਿ ਉਹ ਵਿਰੋਧ ਕਰਦੇ ਹਨ ਉਹਨਾਂ ਕਿਹਾ ਕਿ ਹਾਲਾਂਕਿ ਪੰਜਾਬ ਸਰਕਾਰ ਵੱਲੋਂ ਇੱਕ ਵਾਰ ਜ਼ੁਬਾਨੀ ਕਿਹਾ ਗਿਆ ਕਿ ਇਸ ਨੂੰ ਰੱਦ ਕੀਤਾ ਜਾਵੇਗਾ ਪਰ ਉਹ ਚਾਹੁੰਦੇ ਹਨ ਕਿ ਵਿਧਾਨ ਸਭਾ ਸੈਸ਼ਨ ਬੁਲਾ ਕੇ ਇਸ ਨੂੰ ਰੱਦ ਕੀਤਾ ਜਾਵੇ। ਨਹੀਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕੋਈ ਵੱਡਾ ਸੰਘਰਸ਼ ਕਿਸਾਨ ਮੋਰਚਾ ਕਰ ਸਕਦਾ ਹੈ ਜਿਸ ਦੀ ਜਿੰਮੇਵਾਰ ਸਰਕਾਰ ਹੋਵੇਗੀ।